ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦਲੇਰ ਨੇ ਕਬੂਤਰਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੁੱਛਿਆ ਕਿ ਦਲੇਰ ਨੂੰ ਜੇਲ੍ਹ ਵਿੱਚ ਆਇਆਂ ਕਿੰਨਾ ਸਮਾਂ ਹੋਇਆ ਹੈ। ਇਸ ‘ਤੇ ਮਹਿੰਦੀ ਦੇ ਵਕੀਲ ਨੇ ਕਿਹਾ ਕਿ ਅਜੇ ਥੋੜ੍ਹਾ ਸਮਾਂ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 15 ਸਤੰਬਰ ਨੂੰ ਹੋਵੇਗੀ।
ਦਲੇਰ ਨੇ ਕਬੂਤਰਬਾਜ਼ੀ ਮਾਮਲੇ ‘ਚ ਸਜ਼ਾ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿਚ ਉਨ੍ਹਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਸਮੇਂ ਦਲੇਰ ਪਿਛਲੇ 6 ਦਿਨਾਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਉਹ ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੱਧੂ ਦੇ ਨਾਲ ਇੱਕੋ ਬੈਰਕ ਵਿੱਚ ਹਨ। ਦਲੇਰ ਜੇਲ੍ਹ ਜਾਣ ਤੋਂ ਬਾਅਦ ਬਹੁਤ ਦੁਖੀ ਹੈ। ਦੂਜੇ ਪਾਸੇ ਨਵਜੋਤ ਸਿੱਧੂ ਨੇ ਉਨ੍ਹਾਂ ਦਾ ਹੌਸਲਾ ਵਧਾਇਆ। ਜੇਲ੍ਹ ਵਿੱਚ ਉਹ ਸਪੈਸ਼ਲ ਡਾਈਟ ਦੀ ਬਜਾਏ ਉਹੀ ਰਟੀਨ ਦਾ ਖਾਣਾ ਖਾ ਰਹੇ ਹਨ।
ਦੱਸ ਦੇਈਏ ਕਿ ਦਲੇਰ ਮਹਿੰਦੀ ਪਹਿਲਾਂ ਸ਼ੋਅ ਕਰਨ ਲਈ ਵਿਦੇਸ਼ ਜਾਂਦੇ ਸਨ। ਇਸ ਦੌਰਾਨ ਦੋਸ਼ ਲਾਇਆ ਗਿਆ ਕਿ ਉਨ੍ਹਾਂ ਦੀ ਟੀਮ ਦੇ ਨਾਲ 10 ਲੋਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਮੈਂਬਰ ਬਣਾ ਕੇ ਅਮਰੀਕਾ ਭੇਜਿਆ ਗਿਆ, ਜਿਸ ਬਦਲੇ ਰੁਪਏ ਲਏ ਗਏ। ਇਸ ਨੂੰ ਕਬੂਰਤਬਾਜ਼ੀ ਯਾਨੀ ਮਨੁੱਖੀ ਸਮੱਗਲਿੰਗ ਕਰਾਰ ਦੇ ਕੇ 2003 ਵਿੱਚ ਦਲੇਰ ਦੇ ਭਰਾ ਸ਼ਮਸ਼ੇਰ ਸਿੰਘ ‘ਤੇ ਕੇਸ ਦਰਜ ਹੋਇਆ। ਜਾਂਚ ਦੌਰਾਨ ਦਲੇਰ ਮਹਿੰਦੀ ਦਾ ਨਾਂ ਵੀ ਸਾਹਮਣੇ ਆਇਆ ਸੀ।
ਇਹ ਵੀ ਪੜ੍ਹੋ : ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਚੇਤੇ ਕਰਾਉਣ ਪਾਰਲੀਮੈਂਟ ਬਾਹਰ ਪਹੁੰਚੇ ਸੁਖਬੀਰ ਤੇ ਹਰਸਿਮਰਤ ਬਾਦਲ
ਇਸ ਮਾਮਲੇ ਵਿੱਚ 2018 ਵਿੱਚ ਪਟਿਆਲਾ ਦੀ ਹੇਠਲੀ ਅਦਾਲਤ ਨੇ ਦਲੇਰ ਮਹਿੰਦੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਇਸ ਦੇ ਖਿਲਾਫ ਦਲੇਰ ਨੇ ਪਟਿਆਲਾ ਸੈਸ਼ਨ ਕੋਰਟ ਵਿੱਚ ਅਪੀਲ ਕੀਤੀ ਸੀ। 5 ਦਿਨ ਪਹਿਲਾਂ ਪਟਿਆਲਾ ਦੀ ਸੈਸ਼ਨ ਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ, ਜਿਸ ਤੋਂ ਬਾਅਦ ਦਲੇਰ ਨੂੰ ਗ੍ਰਿਫਤਾਰ ਕਰਕੇ ਸਜ਼ਾ ਭੁਗਤਣ ਲਈ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਦਲੇਰ ਮਹਿੰਦੀ ਨੂੰ ਪਟਿਆਲਾ ਜੇਲ੍ਹ ਵਿੱਚ ਨਵਜੋਤ ਸਿੱਧੂ ਦੀ ਬੈਰਕ ਵਿੱਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਜੇਲ੍ਹ ਮੁਨਸ਼ੀ ਦਾ ਕੰਮ ਸੌਂਪਿਆ ਗਿਆ ਹੈ। ਜੇਲ੍ਹ ਸਟਾਫ਼ ਉਨ੍ਹਾਂ ਨੂੰ ਰੋਜ਼ਾਨਾ ਰਜਿਸਟਰ ਦੇਣਗੇ, ਜਿਸ ਦਾ ਕੰਮ ਉਹ ਵਾਪਸ ਕਰਨਗੇ। ਸਿੱਧੂ ਵਾਂਗ ਉਹ ਵੀ ਬੈਰਕਾਂ ਦੇ ਅੰਦਰੋਂ ਕੰਮ ਕਰਨਗੇ।