19 ਸਾਲ ਪੁਰਾਣੇ ਕਬੂਤਰਬਾਜ਼ੀ (ਮਨੁੱਖੀ ਤਸਕਰੀ) ਮਾਮਲੇ ‘ਚ ਹਾਈਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਦਲੇਰ ਮਹਿੰਦੀ ਆਪਣੇ ਭਰਾ ਮੀਕਾ ਸਿੰਘ ਨਾਲ ਸੋਮਵਾਰ ਰਾਤ ਨੂੰ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਦਲੇਰ ਮਹਿੰਦੀ ਕਾਫੀ ਦੇਰ ਤੱਕ ਹਰਿਮੰਦਰ ਸਾਹਿਬ ਦੇ ਅੰਦਰ ਰਹੇ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਜ਼ਿਆਦਾ ਗੱਲ ਨਹੀਂ ਕੀਤੀ।
ਗੁਰੂਆਂ ਦਾ ਸ਼ੁਕਰਾਨਾ ਕਰਨ ਪਹੁੰਚੇ ਦਲੇਰ ਮਹਿੰਦੀ ਨੇ ਕਿਹਾ ਕਿ ਜਿਸ ‘ਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਹੱਥ ਹੋਵੇ ਉਸ ਦਾ ਕੁਝ ਨਹੀਂ ਹੋ ਸਕਦਾ। ਜੋ ਵੀ ਗੁਰੂਆਂ ਨੇ ਕੀਤਾ ਉਹ ਸ਼੍ਰੀ ਗੁਰੂ ਰਾਮਦਾਸ ਜੀ ਦੀ ਕਿਰਪਾ ਹੈ। ਦੱਸ ਦੇਈਏ ਕਿ 15 ਸਤੰਬਰ ਨੂੰ ਦਲੇਰ ਮਹਿੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਸੀ। ਇਸ ਸਾਲ ਜੁਲਾਈ ਵਿੱਚ ਪਟਿਆਲਾ ਸੈਸ਼ਨ ਕੋਰਟ ਨੇ ਉਨ੍ਹਾਂ ਦੀ ਸਜ਼ਾ ਨੂੰ ਬਰਕਰਾਰ ਰੱਖਦਿਆਂ ਮਨੁੱਖੀ ਤਸਕਰੀ ਦੇ ਕੇਸ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਸੀ।
ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਦਲੇਰ ਮਹਿੰਦੀ ਨੇ ਸਜ਼ਾ ਖ਼ਿਲਾਫ਼ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ, ਜਿਸ ਨੂੰ ਹਾਈਕੋਰਟ ਨੇ ਮੰਨ ਲਿਆ। ਇਥੇ ਹਾਈਕੋਰਟ ਨੇ ਜ਼ਮਾਨਤ ਦੇ ਕੇ ਉਨ੍ਹਾਂ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ। ਹੁਣ ਇਸ ਮਾਮਲੇ ਦੀ ਸੁਣਵਾਈ ਹਾਈ ਕੋਰਟ ਵਿੱਚ ਜਾਰੀ ਰਹੇਗੀ।
ਇਹ ਵੀ ਪੜ੍ਹੋ : ਸੰਦੀਪ ਦੇ ਕਤਲ ਮਗਰੋਂ ਬੰਬੀਹਾ ਗੈਂਗ ਦੀ ਖੁੱਲ੍ਹੀ ਧਮਕੀ, ‘ਮੂਸੇਵਾਲਾ ਦੇ ਕਾਤਲ ਗੈਂਗਸਟਰਾਂ ਦਾ ਵੀ ਇਹੀ ਹਾਲ ਹੋਊ’
ਇਸ ਮਾਮਲੇ ਦੀ ਗੱਲ ਕਰੀਏ ਤਾਂ ਦਲੇਰ ਮਹਿੰਦੀ ਦੇ ਖਿਲਾਫ 2003 ‘ਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਉਸ ‘ਤੇ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਦਾ ਦੋਸ਼ ਸੀ। ਕਿਹਾ ਗਿਆ ਸੀ ਕਿ ਦਲੇਰ ਮਹਿੰਦੀ ਨੇ ਅਜਿਹਾ ਕਰਨ ਲਈ ਲੋਕਾਂ ਤੋਂ ਮੋਟੀ ਰਕਮ ਵਸੂਲੀ ਸੀ। ਇਸ ਤੋਂ ਬਾਅਦ ਦਲੇਰ ਮਹਿੰਦੀ ਅਤੇ ਉਨ੍ਹਾਂ ਦੇ ਭਰਾ ਸ਼ਮਸ਼ੇਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੇ ਭਰਾ ਸ਼ਮਸ਼ੇਰ ਸਿੰਘ ਦੀ 2017 ਵਿੱਚ ਮੌਤ ਹੋ ਗਈ ਸੀ। 2018 ਵਿੱਚ ਪਟਿਆਲਾ ਦੀ ਹੇਠਲੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ।
ਵੀਡੀਓ ਲਈ ਕਲਿੱਕ ਕਰੋ -: