ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਧਰਨੇ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਲਗਾਤਾਰ ਖਰਾਬ ਹੁੰਦੀ ਨਜ਼ਰ ਆ ਰਹੀ ਹੈ। ਅਜਿਹੇ ਵਿਚ ਉਨ੍ਹਾਂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਧਰਨੇ ਦੌਰਾਨ ਉਨ੍ਹਾਂ ਨੂੰ ਕੁਝ ਹੋ ਜਾਂਦਾ ਹੈ ਤਾਂ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਨਾ ਪਹੁੰਚਾਇਆ ਜਾਵੇ ਤੇ ਧਰਨਾ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇ।
ਇਹ ਵੀ ਪੜ੍ਹੋ : ਅਮਰੀਕਾ ਦੇ ਵਾਲਮਾਰਟ ਸਟੋਰ ‘ਚ ਅੰਨ੍ਹੇਵਾਹ ਫਾਇਰਿੰਗ, 10 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ
ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਲਗਾਏ ਗਏ ਧਰਨੇ ਦਾ ਅੱਜ 8ਵਾਂ ਦਿਨ ਹੈ। ਅੰਦੋਲਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਭਲਕੇ ਗੈਰ-ਸਿਆਸੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਕੀਤੀ ਜਾਵੇਗੀ ਜਿਸ ਵਿਚ ਧਰਨੇ ਦੀ ਅਗਲੀ ਰਣਨੀਤੀ ਬਣਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਹੋਰ ਦੱਸਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਸਾਡੇ ਕੋਲ ਆਏ ਸਨ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਉਸ ਅਹੁਦੇ ‘ਤੇ ਬਿਠਾਇਆ ਹੈ, ਜਿੱਥੇ ਉਹ ਕੁਝ ਵੀ ਕਰਨ ‘ਚ ਅਸਮਰੱਥ ਹਨ। ਪਰ ਨਾਲ ਹੀ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਸਰਕਾਰ ਤਕ ਪਹੁੰਚਾਉਣਗੇ।