ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਵਾਲ ਕੀਤਾ ਕਿ ਉਹ ਆਪਣੇ ਵਿਭਾਗ ਨੂੰ ਪਏ 1700 ਕਰੋੜ ਰੁਪਏ ਦੇ ਘਾਟੇ ਦੀ ਆਜ਼ਾਦ ਤੇ ਨਿਰਪੱਖ ਜਾਂਚ ਦੀ ਮੰਗ ਕਿਉਂ ਨਹੀਂ ਚਾਹੁੰਦੇ ?
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰਾਜਾ ਵੜਿੰਗ ਨੂੰ ਆਪਣੇ ਤੋਂ ਪਹਿਲਾਂ ਦੇ ਟਰਾਂਸਪੋਰਟ ਮੰਤਰੀਆਂ ਦੀ ਭੂਮਿਕਾ ਦੀ ਆਜ਼ਾਦ ਤੇ ਨਿਰਪੱਖ ਜਾਂਚ ਦੀ ਮੰਗ ਕਰਨੀ ਚਾਹੀਦੀ ਹੈ ਤਾਂ ਜੋ ਜ਼ਿੰਮੇਵਾਰ ਲੋਕ ਸਾਹਮਣੇ ਆ ਸਕਣ। ਉਹਨਾਂ ਕਿਹਾ ਕਿ ਇਸ ਜਾਂਚ ਵਿਚ ਟਰਾਂਸਪੋਰਟ ਵਿਭਾਗ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹੋਏ ਘੁਟਾਲਿਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੂਬੇ ਦੇ ਖ਼ਜ਼ਾਨੇ ਨੂੰ ਵੱਡਾ ਨੁਕਸਾਨ ਕਰਨ ਵਾਲੇ ਲੋਕਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਸਕੇ।
ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਰਾਜਾ ਵੜਿੰਗ ਸੱਚ ਨੂੰ ਸੱਚ ਆਖਣ। ਉਹਨਾਂ ਕਿਹਾ ਕਿ ਮੰਤਰੀ ਪੰਜਾਬੀਆਂ ਨੂੰ ਦੱਸਣ ਕਿ ਕੀ ਉਹਨਾਂ ਤੋਂ ਪਹਿਲਾਂ ਦੇ ਮੰਤਰੀਆਂ ਨੇ ਭ੍ਰਿਸ਼ਟਾਚਾਰ ਕੀਤਾ ਸੀ ਜਿਸ ਕਾਰਨ ਵਿਭਾਗ ਨੂੰ ਵੱਡੇ ਘਾਟੇ ਪਏ। ਉਹਨਾਂ ਕਿਹਾ ਕਿ ਵਿਭਾਗ ਵਿਚ ਕਾਗਰਸ ਦੇ ਰਾਜਪਾਲ ਦੌਰਾਨ ਹੋਏ ਘੁਟਾਲੇ ਜਨਤਕ ਕੀਤੇ ਜਾਣੇ ਚਾਹੀਦੇ ਹਨ ਤੇ ਵੜਿੰਗ ਨੂੰ ਪਾਰਦਸ਼ਤਾ ਰੱਖਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਡਾ. ਚੀਮਾ ਨੇ ਇਹ ਵੀ ਕਿਹਾ ਕਿ ਵੜਿੰਗ ਨੂੰ ਆਪਣੇ ਦਾਅਵੇ ’ਤੇ ਡੱਟਣ ਦੀ ਆਦਤ ਨਹੀਂ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਵੜਿੰਗ ਨੇ ਟਵੀਟ ਕਰ ਕੇ ਸੂਬੇ ਦੇ ਖ਼ਜ਼ਾਨੇ ਨੂੰ ਸਾਬਕਾ ਮੁੱਖ ਸਕੱਤਰ ਦੀਆਂ ਕਾਰਵਾਈਆਂ ਦੀ ਬਦੌਲਤ ਹੋਏ ਨੁਕਸਾਨ ਦੀ ਗੱਲ ਕੀਤੀ ਤੇ ਦਾਅਵਾ ਕੀਤਾ ਸੀ ਕਿ ਕਾਂਗਰਸੀ ਆਗੂਆਂ ਨੇ ਇਸ ਨੁਕਸਾਨ ਦੀ ਕੀਮਤ 5600 ਕਰੋੜ ਰੁਪਏ ਮੰਨੀ ਸੀ। ਉਹਨਾਂ ਕਿਹਾ ਕਿ ਇਸ ਖੁੱਲਾਸੇ ਦੇ ਬਾਵਜੂਦ ਵੜਿੰਗ ਆਪਣੇ ਟਵੀਟ ’ਤੇ ਨਹੀਂ ਡਟੇ ਸਨ ਤੇ ਸਾਰੇ ਮਾਮਲੇ ਦੀ ਜਾਂਚ ਨਹੀਂ ਮੰਗੀ ਸੀ।
ਇਹ ਵੀ ਪੜ੍ਹੋ : ਸਿੱਧੂ ਤੇ RSS ਨੂੰ ਲੈ ਕੇ ਕੈਪਟਨ ਨੇ ਘੇਰੇ ਰਾਵਤ, ਪੁੱਛੇ ਤਿੰਨ ਠੋਕਵੇਂ ਸਵਾਲ
ਅਕਾਲੀ ਆਗੂ ਨੇ ਵੜਿੰਗ ਨੂੰ ਆਖਿਆ ਕਿ ਉਹ ਟਰਾਂਸਪੋਰਟ ਵਿਭਾਗ ਦੇ ਨਾਲ ਨਾਲ ਆਬਕਾਰੀ ਵਿਭਾਗ ਨੂੰ ਪਏ ਘਾਟੇ ਦੀ ਕਿਸੇ ਕੇਂਦਰੀ ਏਜੰਸੀ ਜਾਂ ਹਾਈ ਕੋਰਟ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਨ। ਉਹਨਾਂ ਕਿਹਾ ਕਿ ਵੜਿੰਗ ਪਹਿਲਾਂ ਵੀ ਮੁੱਖ ਮੰਤਰੀ ਦੇ ਸਲਾਹਕਾਰ ਰਹੇ ਹਨ। ਉਹਨਾਂ ਕਿਹਾ ਕਿ ਇਹ ਮਾਮਲਾ ਸਮੂਹਿਕ ਜ਼ਿੰਮੇਵਾਰ ਮੰਗਦਾ ਹੈ ਅਤੇ ਵੜਿੰਗ ਨੂੰ ਇਹ ਮਾਮਲਾ ਰਫਾ-ਦਫਾ ਕਰਨ ਦੀ ਥਾਂ ਮੁੱਖ ਮੰਤਰੀ ਨੂੰ ਆਖਣਾ ਚਾਹੀਦਾ ਹੈ ਕਿ ਉਹ ਤੁਰੰਤ ਟਰਾਂਸਪੋਰਟ ਤੇ ਆਬਕਾਰੀ ਵਿਭਾਗਾਂ ਦੇ ਘੁਟਾਲਿਆਂ ਦੀ ਜਾਂਚ ਕਰਵਾਉਣ।