ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਵਿੱਚ ਗੁਰੂਘਰ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਂਚ ਤੋਂ ਬਾਅਦ ਜ਼ਿਲ੍ਹਾ ਊਧਮ ਸਿੰਘ ਨਗਰ ਅਧੀਨ ਪੈਂਦੇ ਬਲਰਾਮ ਨਗਰ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਦੁਆਰਾ ਸਿੰਘ ਸਭਾ ਗਦਰਪੁਰ ਵਿੱਚ ਸਥਾਪਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਨੇੜਲੇ 40 ਹੋਰ ਗੁਰਦੁਆਰਾ ਸਾਹਿਬ ਦੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਮਾਮਲਾ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਦਿਨ ਨਾਲ ਸਬੰਧਤ ਹੈ।
ਸ਼੍ਰੋਮਣੀ ਕਮੇਟੀ ਨੂੰ ਘਟਨਾ ਦੀ ਇੱਕ ਵੀਡੀਓ ਮਿਲੀ, ਜਿਸ ਵਿੱਚ ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਅਧੀਨ ਪੈਂਦੇ ਬਲਰਾਮ ਨਗਰ ਗੁਰਦੁਆਰਾ ਸਾਹਿਬ ਵਿੱਚ ਇੱਕ ਔਰਤ ਵੱਲੋਂ ਡਾਂਸ ਕੀਤਾ ਜਾ ਰਿਹਾ ਸੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸਿੱਖ ਮਿਸ਼ਨ ਕਾਸ਼ੀਪੁਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਇਹ ਗੱਲ ਸਪੱਸ਼ਟ ਹੋ ਗਈ ਕਿ ਇਹ ਗੁਰਦੁਆਰਾ ਸਹਿਜਧਾਰੀ ਸਿੱਖਾਂ ਵੱਲੋਂ ਚਲਾਇਆ ਜਾ ਰਿਹਾ ਸੀ, ਜਿੱਥੇ ਮੰਦਰ ਅਤੇ ਗੁਰਦੁਆਰਾ ਸਾਹਿਬ ਇਕੱਠੇ ਬਣਾਏ ਗਏ ਸਨ।
ਇਹ ਵੀ ਪੜ੍ਹੋ : PM ਮੋਦੀ ਅੱਜ 11 ਵਜੇ ਦੇਸ਼ਵਾਸੀਆਂ ਨਾਲ ਕਰਨਗੇ ‘ਮਨ ਕੀ ਬਾਤ’, ਐਪੀਸੋਡ ਲਈ ਮੰਗੇ ਸਨ ਵਿਚਾਰ
ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਇਲਾਕੇ ਵਿੱਚ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਸਾਹਿਬ ਦੇ ਅੰਦਰ ਸਮਾਪਤ ਹੋਇਆ। ਸਮਾਗਮ ਦੇ ਅੰਤ ਵਿੱਚ ਗੁਰੂਘਰ ਵਿੱਚ ਬੀਬੀਆਂ ਵੱਲੋਂ ਡਾਂਸ ਵੀ ਪੇਸ਼ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਰਵਾਈ ਕਰਦਿਆਂ ਉਤਰਾਖੰਡ ਦੇ ਉਕਤ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਿਸੇ ਹੋਰ ਗੁਰੂਘਰ ਵਿੱਚ ਕਰਨ ਦਾ ਹੁਕਮ ਦਿੱਤਾ ਹੈ। ਜਿਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਗੁਰਦੁਆਰਾ ਬਲਰਾਮ ਨਗਰ ਤੋਂ ਗੁਰਦੁਆਰਾ ਸਿੰਘ ਸਭਾ ਗਦਰਪੁਰ ਵਿਖੇ ਕਰ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਜਾਂਚ ‘ਚ ਸਾਹਮਣੇ ਆਇਆ ਕਿ ਆਲੇ-ਦੁਆਲੇ ਦੇ ਇਲਾਕੇ ‘ਚ ਅਜਿਹੇ 40 ਹੋਰ ਗੁਰਦੁਆਰੇ ਹਨ, ਜਿੱਥੇ ਮੰਦਰ ਅਤੇ ਗੁਰਦੁਆਰੇ ਇਕੱਠੇ ਬਣੇ ਹੋਏ ਹਨ। ਅਜਿਹੇ ਗੁਰੂਘਰਾਂ ਦੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ।