ਅੰਮ੍ਰਿਤਸਰ ਨੂੰ ਭ੍ਰਿਸ਼ਟਾਚਾਰ ਮੁਕਤ ਕਰਾਉਣ ਲਈ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਅਨੋਖੀ ਪਹਿਲ ਕੀਤੀ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਪਰਿਸਰ ਵਿਚ ਹੋਰਡਿੰਗ ਲਗਾ ਕੇ ਵਿਜੀਲੈਂਸ ਦੇ ਹੈਲਪਲਾਈਨ ਨੰਬਰ ਤੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਵ੍ਹਟਸਐਪ ਨੰਬਰ ਜਾਰੀ ਕੀਤਾ ਹੈ ਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਦਫਤਰ ਵਿਚ ਕੋਈ ਵੀ ਮੁਲਾਜ਼ਮ ਜਾਂ ਅਧਿਕਾਰੀ ਕੰਮ ਕਰਨ ਦੇ ਬਦਲੇ ਪੈਸੇ ਮੰਗਦਾ ਹੈ ਤਾਂ ਦੱਸੇ ਗਏ ਨੰਬਰਾਂ ‘ਤੇ ਜਾਣਕਾਰੀ ਦਿਓ ਤਾਂ ਕਿ ਸਮਾਜ ਵਿਚ ਭ੍ਰਿਸ਼ਟਾਚਾਰ ਨੂੰ ਦੂਰ ਕੀਤਾ ਜਾ ਸਕੇ।
ਦਫਤਰਾਂ ਦੇ ਬਾਹਰ ਪਹਿਲ ਦੇ ਆਧਾਰ ‘ਤੇ ਅੰਗਰੇਜ਼ੀ ਤੇ ਪੰਜਾਬੀ ਭਾਸ਼ਾ ਵਿਚ ਕਈ ਬੈਨਰ ਤੇ ਹੋਰਡਿੰਗਸ ਲਗਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਸੰਦੇਸ਼ ਵਿਚ ਕਿਹਾ ਕਿ ਪੰਜਾਬ ਭਾਸ਼ਾ ਵਿਚ ਕਈ ਬੈਨਰ ਤੇ ਹੋਰਡਿੰਗਸ ਲਗਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਸੰਦੇਸ਼ ਵਿਚ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਸੂਬੇ ਵਿਚ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਹੈ ਤੇ ਇਸ ਦੀ ਸ਼ੁਰੂਆਤ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਕਿਉਂ ਨਾ ਕੀਤੀ ਜਾਵੇ।
ਇਹ ਵੀ ਪੜ੍ਹੋ : ਮੈਡੀਕਲ ਅਫਸਰਾਂ ਦੀ ਭਰਤੀ ਦੌਰਾਨ ਬੇਨਿਯਮੀਆਂ ਦੇ ਦੋਸ਼ ‘ਚ ਸਾਬਕਾ MLA ਸਤਵੰਤ ਮੋਹੀ ਗ੍ਰਿਫਤਾਰ
ਉਨ੍ਹਾਂ ਕਿਹਾ ਕਿ ਇਸ ਲਈ ਨਾ ਸਿਰਫ ਸਰਕਾਰ ਦੀਆਂ ਕੋਸ਼ਿਸ਼ਾਂ ਕਾਫੀ ਹਨ ਸਗੋਂ ਤੁਹਾਡਾ ਸਹਿਯੋਗ ਵੀ ਜ਼ਰੂਰੀ ਹੈ। ਥੋਰੀ ਨੇ ਕਿਹਾ ਕਿ ਤੁਹਾਨੂੰ ਆਪਣਾ ਕੰਮ ਜਲਦ ਕਰਵਾਉਣ ਲਈ ਕਿਸੇ ਮੁਲਾਜ਼ਮ ਨੂੰ ਪੈਸਿਆਂ ਦਾ ਲਾਲਚ ਨਹੀਂ ਦੇਣਾ ਚਾਹੀਦਾ ਤੇ ਜੇਕਰ ਕੋਈ ਮੁਲਾਜ਼ਮ ਤੁਹਾਡਾ ਕੰਮ ਪੂਰਾ ਨਾ ਕਰਨ ਬਦਲੇ ਪੈਸੇ ਮੰਗਦਾ ਹੈ ਤਾਂ ਵਿਜੀਲੈਂਸ ਹੈਲਪਲਾਈਨ ਨੰਬਰ 1800 1800 1000 ਜਾਂ ਡਿਪਟੀ ਕਮਿਸ਼ਨਰ ਦਫਤਰ ਦੇ ਵ੍ਹਟਸਐਪ ਨੰਬਰ 79738 67466 ‘ਤੇ ਕਾਲ ਕਰੋ।
ਵੀਡੀਓ ਲਈ ਕਲਿੱਕ ਕਰੋ : –