DC issues new orders regarding : ਪੰਜਾਬ ਵਿੱਚ ਕੋਰੋਨਾ ਮਹਾਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਇਸ ਦੇ ਪਸਾਰ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਉਣ ਦੇ ਹੁਕਮ ਲਾਗੂ ਕੀਤੇ ਹੋਏ ਹਨ। ਇਨ੍ਹਾਂ ਪਾਬੰਦੀਆਂ ਦਰਮਿਆਨ ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਪੈਟਰੋਲ ਪੰਪਾਂ ਨੂੰ ਖੁੱਲ੍ਹੇ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ।
ਡੀਸੀ ਵੱਲੋਂ ਜਾਰੀ ਹੁਕਮਾਂ ਮੁਤਾਬਕ ਰੂਪਨਗਰ ਦੇ ਨੈਸ਼ਨਲ ਹਾਈਵੇ ‘ਤੇ ਮੌਜੂਦ ਸਾਰੇ ਪੈਟਰੋਲ ਪੰਪਾਂ ਨੂੰ 24 ਘੰਟੇ ਖੁੱਲ੍ਹਾ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਰੂਪਨਗਰ ਜ਼ਿਲ੍ਹੇ ਦੇ ਸ਼ਹਿਰਾਂ/ ਪਿੰਡਾਂ/ ਕਸਬਿਆਂ ਦੇ ਲਿੰਕ ਰੋਡਜ਼ ‘ਤੇ ਮੌਜੂਦ ਸਾਰੇ ਪੈਟਰੋਲ ਪੰਪਾਂ ਨੂੰ ਰਾਤ ਦੇ 11 ਵਜੇ ਤੱਕ ਖੁੱਲ੍ਹਾ ਰੱਖਿਆ ਜਾਵੇਗਾ।
ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕਿਹਾ ਕਿ ਹੈ ਕਿ ਪਾਬੰਦੀਆਂ ਦਰਮਿਆਨ ਰੂਪਨਗਰ ਦੇ ਨੈਸ਼ਨਲ ਹਾਈਵੇਅ ‘ਤੇ ਮੂਵਮੈਂਟ ਖੁੱਲ੍ਹੀ ਹੋਣ ਕਾਰਨ ਜ਼ਿਲ੍ਹੇ ਦੇ ਨੈਸ਼ਨਲ ਹਾਈਵੇ ਅਤੇ ਸ਼ਹਿਰਾਂ, ਪਿੰਡਾਂ, ਕਸਬਿਆਂ ਦੇ ਲਿੰਕ ਰੋਡਜ਼ ‘ਤੇ ਮੌਜੂਦ ਪੈਟਰੋਲ ਪੰਪਾਂ ਨੂੰ ਵੀ ਖੁੱਲ੍ਹਾ ਰੱਖਣਾ ਬਹੂਤ ਜ਼ਰੂਰੀ ਹੈ, ਜਿਸ ਦੇ ਮੱਦੇ ਨਜ਼ਰ ਇਹ ਫੈਸਲਾ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਕਰਕੇ ਸਖਤੀ ਕਰਨ ਲਈ ਕਿਹਾ ਹੈ ਪਰ ਇਸ ਦੇ ਨਾਲ ਹੀ ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਸਮਝਦੇ ਹੋਏ ਪਾਬੰਦੀਆਂ ਵਿੱਚ ਢਿੱਲ ਦੇਣ ਦੇ ਅਧਿਕਾਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜ਼ਿਲ੍ਹਿਆਂ ਵਿੱਚ ਦੁਕਾਨਾਂ ਖੁੱਲ੍ਹਵਾਉਣ ਦੇ ਵੀ ਅਧਿਕਾਰ ਦਿੱਤੇ।