ਲੁਧਿਆਣਾ : ਸਤਲੁਜ ਦਰਿਆ ਵਿੱਚ ਪਾਣੀ ਵਧਣ ਕਾਰਨ ਹੜ੍ਹ ਵਰਗੀ ਸਥਿਤੀ ਤੋਂ ਬਾਅਦ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਸੋਮਵਾਰ ਨੂੰ ਸ਼ਹਿਰ ਵਿੱਚ ਰੰਗਾਈ ਅਤੇ ਪ੍ਰਿੰਟਿੰਗ ਕਲੱਸਟਰਾਂ ਨੂੰ ਆਰਜ਼ੀ ਤੌਰ ’ਤੇ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਆਰਜ਼ੀ ਤੌਰ ‘ਤੇ ਬੰਦ ਹੋਣ ਵਾਲੇ ਕਲੱਸਟਰਾਂ ਵਿੱਚ ਬਹਾਦਰ ਕੇ ਰੋਡ, ਤਾਜਪੁਰ ਰੋਡ, ਇੰਡਸਟਰੀਅਲ ਏਰੀਆ ਏ, ਮੋਤੀ ਨਗਰ, ਸਮਰਾਲਾ ਚੌਕ ਤੋਂ ਜਲੰਧਰ ਬਾਈਪਾਸ ਅਤੇ ਫੋਕਲ ਪੁਆਇੰਟ ਸ਼ਾਮਲ ਹਨ। ਇਹ ਹੁਕਮ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 34 ਤਹਿਤ ਜਾਰੀ ਕੀਤੇ ਗਏ ਸਨ। ਡੀਸੀ ਨੇ ਨਗਰ ਨਿਗਮ ਕਮਿਸ਼ਨਰ ਅਤੇ ਪੀਪੀਸੀਬੀ ਦੇ ਸੁਪਰਡੈਂਟ ਇੰਜੀਨੀਅਰ ਨੂੰ ਹੁਕਮਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਰਿਮਾਂਡ ਮਿਲਦਿਆਂ ਹੀ ਸਾਬਕਾ ਡਿਪਟੀ CM ਓਪੀ ਸੋਨੀ ਦੀ ਵਿਗੜੀ ਤਬੀਅਤ, ਹਸਪਤਾਲ ਦਾਖਲ
ਦੱਸਣਯੋਗ ਹੈ ਕਿ ਲੁਧਿਆਣਾ ਦੇ ਵਧੀਕ ਕਮਿਸ਼ਨਰ ਨੇ ਇਹਤਿਆਤ ਵਜੋਂ ਡੀਸੀ ਨੂੰ ਇਹ ਹੁਕਮ ਜਾਰੀ ਕਰਨ ਦੀ ਬੇਨਤੀ ਕੀਤੀ ਸੀ ਕਿਉਂਕਿ ਜ਼ਿਆਦਾ ਪਾਣੀ ਕਾਰਨ ਭਾਟੀਆਂ ਐਸਟੀਪੀ ਉਲਟਾ ਵਗਣਾ ਸ਼ੁਰੂ ਹੋ ਗਿਆ ਸੀ ਅਤੇ ਸਹੀ ਢੰਗ ਨਾਲ ਕੰਮ ਨਹੀਂ ਕਰ ਰਿਹਾ ਸੀ ਜਿਸ ਕਾਰਨ ਕੁਝ ਰਿਹਾਇਸ਼ੀ ਖੇਤਰਾਂ ਵਿੱਚ ਪਾਣੀ ਭਰ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: