ਪੰਜਾਬ ਦੇ ਅਬੋਹਰ ਦੇ ਕੁੰਡਲ ਪਿੰਡ ‘ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੁੱਧਵਾਰ ਨੂੰ ਕਈ ਦਿਨ ਪੁਰਾਣੇ ਪਤੀ-ਪਤਨੀ ਦੀਆਂ ਸ਼ੱਕੀ ਹਾਲਤ ‘ਚ ਲਾਸ਼ਾਂ ਮਿਲੀਆਂ ਹਨ। ਸੂਚਨਾ ਮਿਲਣ ’ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਪਿੰਡ ਕੁੰਡਲ ਵਿੱਚ ਪਹੁੰਚ ਕੇ ਗੰਭੀਰਤਾ ਨਾਲ ਜਾਂਚ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਦੋਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਮ੍ਰਿਤਕ ਜੋੜੇ ਦੇ ਰਿਸ਼ਤੇਦਾਰਾਂ ਨਾਲ ਸੰਪਰਕ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਵਕੀਲ ਸਿੰਘ (33) ਪੁੱਤਰ ਆਤਮਾ ਵੱਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਕੀਲ ਸਿੰਘ ਦਿਹਾੜੀਦਾਰ ਦਾ ਕੰਮ ਕਰਦਾ ਸੀ ਅਤੇ ਰਾਏ ਸਿੱਖ ਭਾਈਚਾਰੇ ਨਾਲ ਸਬੰਧਤ ਸੀ। ਵਕੀਲ ਸਿੰਘ ਦਾ ਕਰੀਬ 6 ਮਹੀਨੇ ਪਹਿਲਾਂ ਦੂਜਾ ਵਿਆਹ ਹੋਇਆ ਸੀ। ਸੂਚਨਾ ਮੁਤਾਬਕ ਘਰ ‘ਚ ਪਿਛਲੇ ਕਈ ਦਿਨਾਂ ਤੋਂ ਬਦਬੂ ਆ ਰਹੀ ਸੀ, ਜਿਸ ਕਾਰਨ ਗੁਆਂਢੀਆਂ ਨੇ ਜਾਂਚ ਕੀਤੀ ਤਾਂ ਘਰ ‘ਚੋਂ ਦੋ ਲਾਸ਼ਾਂ ਮਿਲੀਆਂ। ਇਸ ਮਗਰੋਂ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ : ਫ਼ਰੀਦਕੋਟ ਦੀ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਗਿਰਦਾਵਰੀ ‘ਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ
ਸੂਚਨਾ ਮਿਲਣ ‘ਤੇ ਥਾਣਾ ਸਦਰ ਦੇ ਇੰਚਾਰਜ ਗੁਰਮੀਤ ਸਿੰਘ ਦਲਬਾਲ ਸਮੇਤ ਮੌਕੇ ‘ਤੇ ਪਹੁੰਚੇ। ਦੋਵਾਂ ਦੀਆਂ ਲਾਸ਼ਾਂ ਸ਼ੱਕੀ ਹਾਲਤ ‘ਚ ਬਰਾਮਦ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਔਰਤ ਦੀ ਲਾਸ਼ ਬੈੱਡ ‘ਤੇ ਪਈ ਸੀ, ਜਦਕਿ ਵਕੀਲ ਸਿੰਘ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ। ਲਾਸ਼ਾਂ ਸੜੀਆਂ ਹੋਈਆਂ ਹਨ। ਫ਼ਿਲਹਾਲ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ। ਪੁਲਿਸ ਵੱਲੋਂ ਆਸਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: