Death by sudden : ਅੰਮ੍ਰਿਤਸਰ ਵਿਖੇ ਪੀਸੀਆਰ ਵਿੱਚ ਤਾਇਨਾਤ ASI ਦੀ ਸਰਵਿਸ ਰਿਵਾਲਵਰ ‘ਚੋਂ ਅਚਾਨਕ ਗੋਲੀ ਚੱਲਣ ਨਾਲ ਮੌਤ ਹੋ ਗਈ। ਡਿਊਟੀ ਖ਼ਤਮ ਹੋਣ ਤੋਂ ਬਾਅਦ ਉਹ ਖਾਣਾ ਖਾਣ ਲਈ ਮਾਲ ਮੰਡੀ ਬੱਸ ਟਰਮੀਨਲ ਦੇ ਕਮਰੇ ਵਿਚ ਆਇਆ ਸੀ, ਜਦੋਂ ਅਚਾਨਕ ਉਸ ਦੀ ਸਰਵਿਸ ਰਿਵਾਲਵਰ ਤੋਂ ਗੋਲੀ ਚੱਲ ਗਈ ਅਤੇ ਉਸਨੂੰ ਲੱਗ ਗਈ। ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਏਐਸਆਈ ਦੀ ਪਛਾਣ ਕਾਬਲ ਸਿੰਘ ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੇ ਡੀਸੀਪੀ ਯੁਵਰਾਜ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਗੋਲੀ ਕਿਵੇਂ ਲੱਗੀ। ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।