ਬਠਿੰਡਾ ਜ਼ਿਲ੍ਹੇ ਦੇ ਪਿੰਡ ਰਈਆ ਵਿਚ ਨਸ਼ੇ ਦਾ ਟੀਕਾ ਲਗਾਉਣ ਨਾਲ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮਾਮਲੇ ਵਿਚ ਥਾਣਾ ਫੂਲ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਰਵਾਰ ਵਾਲਿਆਂ ਦੀ ਸ਼ਿਕਾਇਤ ‘ਤੇ ਪਿੰਡ ਰਈਆ ਦੇ ਰਹਿਣ ਵਾਲੇ ਇਕ ਨੌਜਵਾਨ ‘ਤੇ ਨਸ਼ੇ ਦਾ ਟੀਕਾ ਲਗਾਉਣ ਦੇ ਦੋਸ਼ ਵਿਚ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਨੌਜਵਾਨ ਦੀ ਅਜੇ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ।
ਥਾਣਾ ਫੂਲ ਪੁਲਿਸ ਨੂੰ ਸ਼ਿਕਾਇਤ ਦੇ ਕੇ ਪਿੰਡ ਢਿਲਵਾਂ ਨਾਭਾ ਜ਼ਿਲ੍ਹਾ ਬਰਨਾਲਾ ਵਾਸੀ ਹਰਨੇਕ ਸਿੰਘ ਨੇ ਦੱਸਿਆ ਕਿਉਸ ਦਾ ਭਤੀਜਾ 22 ਸਾਲਾ ਲਵਪ੍ਰੀਤ ਸਿੰਘ ਬਠਿੰਡਾ ਦੇ ਪਿੰਡ ਰਈਆ ਵਿਚ ਰਹਿੰਦਾ ਹੈ। ਬੀਤੀ 7 ਜੁਲਾਈ ਨੂੰ ਉਸਦੇ ਭਤੀਜੇ ਲਵਪ੍ਰੀਤ ਸਿੰਘ ਨੂੰ ਮੁਲਜ਼ਮ ਲਵਪ੍ਰੀਤ ਸਿੰਘ ਵਾਸੀ ਪਿੰਡ ਰਈਆ ਆਪਣੇ ਨਾਲ ਲੈ ਗਿਆ ਤੇ ਉਸ ਨੂੰ ਨਸ਼ੇ ਦਾ ਟੀਕਾ ਲਗਾ ਦਿੱਤਾ।
ਇਹ ਵੀ ਪੜ੍ਹੋ : ਭਾਰੀ ਮੀਂਹ ਕਾਰਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਭਲਕੇ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ
ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੇ ਭਤੀਜੇ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ ਜਦੋਂ ਕਿ ਮੁਲਜ਼ਮ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦਾ ਪਤਾ ਉਨ੍ਹਾਂ ਨੂੰ ਬਾਅਦ ਵਿਚ ਚੱਲਿਆ ਜਦੋਂ ਉਸ ਦੇ ਭਤੀਜੇ ਦੀ ਲਾਸ਼ ਪਿੰਡ ਤੋਂ ਬਾਰਮਦ ਹੋਈ। ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: