ਨਵਾਂਸ਼ਹਿਰ ਦੀ ਬਲਾਚੌਰ ਤਹਿਸੀਲ ਦੇ ਪਿੰਡ ਮਹਿੰਦਪੁਰ ਵਿਖੇ ਅਣਪਛਾਤੇ ਵਾਹਨ ਨੇ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਉਮਰ ਕਰੀਬ 30 ਸਾਲ ਵਾਸੀ ਪਿੰਡ ਮਹਿੰਦਪੁਰ, ਥਾਣਾ ਬਲਾਚੌਰ ਵਜੋਂ ਹੋਈ ਹੈ। ਉਹ ਆਪਣੇ ਬਿਮਾਰ ਪਿਤਾ ਲਈ ਦਵਾਈ ਲੈਣ ਜਾ ਰਿਹਾ ਸੀ ਕਿ ਜੈਨਪੁਰ ਟੀ-ਪੁਆਇੰਟ ਨੇੜੇ ਇਹ ਹਾਦਸਾ ਵਾਪਰ ਗਿਆ।
ਜਾਣਕਾਰੀ ਅਨੁਸਾਰ ਹਰਜਿੰਦਰ ਦੇ ਦੋ ਭਰਾ ਹਨ, ਵੱਡਾ ਭਰਾ ਮਨਜਿੰਦਰ ਸਿੰਘ ਵਿਦੇਸ਼ ਗਿਆ ਹੋਇਆ ਹੈ। ਮ੍ਰਿਤਕ ਦੇ ਪਿਤਾ ਮੋਹਨ ਸਿੰਘ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। ਜਿਸ ਦੀ ਦੇਖਭਾਲ ਹਰਜਿੰਦਰ ਸਿੰਘ ਕਰਦਾ ਸੀ। ਹਰਜਿੰਦਰ ਸਿੰਘ ਵੀ ਇੰਗਲੈਂਡ ਵਿੱਚ ਰਹਿੰਦਾ ਸੀ ਪਰ ਪਿਤਾ ਦੇ ਬਿਮਾਰ ਹੋਣ ਕਾਰਨ ਉਹ ਆਪਣੇ ਪਿੰਡ ਵਾਪਿਸ ਆ ਗਿਆ ਸੀ। ਹਰਜਿੰਦਰ ਸਿੰਘ ਖੇਤੀ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ : ਜ਼ੀਰਕਪੁਰ ‘ਚ ਪੁਲਿਸ ਐ.ਨਕਾ.ਊਂਟ.ਰ, ਰਿੰਦਾ-ਖੱਤਰੀ ਦੇ ਬੰਦਿਆਂ ਨਾਲ ਮੁੱ.ਠਭੇੜ, ਇੱਕ ਪੁਲਿਸ ਮੁਲਾਜ਼ਮ ਜ਼ਖਮੀ
ਹਰਜਿੰਦਰ ਸਿੰਘ ਮੋਟਰਸਾਈਕਲ ‘ਤੇ ਆਪਣੇ ਪਿਤਾ ਦੀ ਦਵਾਈ ਲੈਣ ਜਾ ਰਿਹਾ ਸੀ। ਜਦੋਂ ਉਹ ਸ਼ਾਮ ਕਰੀਬ 7.30 ਵਜੇ ਜੈਨਪੁਰ ਟੀ-ਪੁਆਇੰਟ ‘ਤੇ ਪਹੁੰਚਿਆ ਤਾਂ ਜੈਨਪੁਰ ਵਾਲੇ ਪਾਸੇ ਤੋਂ ਤੇਜ਼ ਰਫਤਾਰ ਨਾਲ ਕੋਈ ਅਣਪਛਾਤਾ ਵਾਹਨ ਨੇ ਲਾਪਰਵਾਹੀ ਨਾਲ ਹਰਜਿੰਦਰ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਉਹ ਨਾਲ ਲੱਗਦੇ ਖੇਤਾਂ ਵਿੱਚ ਡਿੱਗ ਪਿਆ। ਆਸ-ਪਾਸ ਦੇ ਲੋਕਾਂ ਵੱਲੋਂ ਉਸ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਥਾਣਾ ਸਦਰ ਬਲਾਚੌਰ ਦੇ ASI ਬਲਿਹਾਰ ਨੇ ਦੱਸਿਆ ਕਿ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮ੍ਰਿਤਕ ਹਰਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –