ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਫੌਜੀ ਕਾਲੋਨੀ ਵਿਖੇ ਬੀਤੇ ਕੱਲ ਕਥਿੱਤ ਤੌਰ ‘ਤੇ ਪਿੰਡਵਾਸੀਆਂ ਦੇ ਦੱਸਣਯੋਗ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਅਤਿੰਦਰਪਾਲ ਸਿੰਘ (31) ਦੀ ਮੌਤ ਹੋ ਗਈ, ਜਿਸ ਦਾ ਅੱਜ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਸਸਕਾਰ ਕਰ ਦਿੱਤਾ ਗਿਆ।
ਇਸ ਮੌਕੇ ਪਿੰਡ ਫੌਜੀ ਕਾਲੋਨੀ ਦੇ ਸਰਪੰਚ ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਭਜਨ ਸਿੰਘ, ਨੰਬਰਦਾਰ ਅਮਰਜੀਤ ਸਿੰਘ, ਮਹਿੰਦਰ ਸਿੰਘ, ਮ੍ਰਿਤਕ ਦੇ ਭਰਾ ਹਰਮਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਨੇ ਦੱਸਿਆ ਕਿ ਅਤਿੰਦਰਪਾਲ ਸਿੰਘ ਪਿਛਲੇ 7-8 ਸਾਲਾਂ ਤੋਂ ਨਸ਼ਾ ਕਰਨ ਦਾ ਆਦੀ ਸੀ ਅਤੇ ਬੀਤੇ ਦਿਨੀਂ ਉਸਨੇ ਕਥਿਤ ਤੌਰ ‘ਤੇ ਨਸ਼ੇ ਦਾ ਇੱਕ ਟੀਕਾ ਲਗਾਇਆ ਜਿਸ ਨਾਲ ਉਸ ਦੀ ਹਾਲਤ ਖਰਾਬ ਹੋ ਗਈ। ਜਿਸ ਨੂੰ ਪਰਿਵਾਰਿਕ ਮੈਂਬਰਾਂ ਵੱਲੋਂ ਇਲਾਜ ਲਈ ਸੁਲਤਾਨਪੁਰ ਲੋਧੀ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਜਲੰਧਰ ਰੈਫਰ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਉਨ੍ਹਾਂ ਦੱਸਿਆ ਕਿ ਬੀਤੇ ਕੱਲ ਅਤਿੰਦਰਪਾਲ ਸਿੰਘ ਦੀ ਮੌਤ ਹੋ ਗਈ। ਸਾਬਕਾ ਸਰਪੰਚ ਭਜਨ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਜਿੰਨੀਆਂ ਵੀ ਸਰਕਾਰਾਂ ਬਣੀਆਂ ਸਭਨਾਂ ਨੇ ਸਿਰਫ ਆਪਣੇ ਘਰ ਹੀ ਭਰੇ ਹਨ ਅਤੇ ਕਿਸੇ ਨੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਹੈ ਇਸ ਵੇਲੇ ਨਸ਼ੇ ਦੀ ਭਰਮਾਰ ਹੈ ਅਤੇ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਬਾਰੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਇਲਾਕੇ ਵਿੱਚ ਧੜਾ ਧੜ ਵਿਕ ਰਹੇ ਨਸ਼ਿਆਂ ਦੇ ਕਾਰੋਬਾਰ ਨੂੰ ਨਕੇਲ ਪਾਈ ਜਾਵੇ ਪੰਜਾਬ ਦੀ ਉੱਜੜ ਰਹੀ ਜਵਾਨੀ ਰੋਕਿਆ ਜਾ ਸਕੇ।
ਮ੍ਰਿਤਕ ਅਤਿੰਦਰਪਾਲ ਸਿੰਘ ਆਪਣੇ ਪਿੱਛੇ ਵਿਧਵਾ ਮਾਤਾ ਗੁਰਜੀਤ ਕੌਰ, ਪਤਨੀ ਅਤੇ 2 ਬੱਚਿਆਂ ਨੂੰ ਵਿਲਕਦਿਆਂ ਛੱਡ ਗਿਆ ਹੈ। ਇਸ ਸੰਬੰਧੀ ਮੁੱਖ ਥਾਣਾ ਅਫਸਰ ਸੁਲਤਾਨਪੁਰ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।