ਜਲੰਧਰ ਦੇ ਫਿਲੌਰ ਸ਼ਹਿਰ ਦੇ ਗੜ੍ਹਾ ਰੋਡ ‘ਤੇ ਬੁੱਧਵਾਰ ਸ਼ਾਮ ਨੂੰ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ ਬਿਜਲੀ ਮਕੈਨਿਕ ਦੀ ਮੌਤ ਹੋ ਗਈ। ਦਰਅਸਲ, ਬਿਜਲੀ ਮਕੈਨਿਕ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਲਾਈਟਾਂ ਪਾ ਰਿਹਾ ਸੀ। ਇਸ ਦੌਰਾਨ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰੇਮ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਮੁਹੱਲਾ ਕਾਜੀਆ ਫਿਲੌਰ ਵੱਜੋਂ ਹੋਈ ਹੈ।
ਇਹ ਵੀ ਪੜ੍ਹੋ : ਅਮਰੀਕੀ ਜਿੰਮ ‘ਚ ਭਾਰਤੀ ਵਿਦਿਆਰਥੀ ‘ਤੇ ਤੇ.ਜ਼ਧਾਰ ਹ.ਥਿਆ.ਰ ਨਾਲ ਹ.ਮਲਾ, ਇਲਾਜ ਦੌਰਾਨ ਹੋਈ ਮੌ.ਤ
ਮਾਮਲੇ ਸਬੰਧੀ ਜਾਣਕਰੀ ਦਿੰਦਿਆਂ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਰੰਟ ਲੱਗਣ ‘ਤੋਂ ਬਾਅਦ ਪ੍ਰੇਮ ਕੁਮਾਰ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਲਿਜਾਇਆ ਗਿਆ ਸੀ। ਉਥੋਂ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਲਈ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਵੀਡੀਓ ਲਈ ਕਲਿੱਕ ਕਰੋ : –