ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਇੱਕ ਮੁਲਾਜ਼ਮ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਸਪਿੰਦਰ ਸਿੰਘ (21 ਸਾਲ) ਵਾਸੀ ਪਿੰਡ ਅਹਲੀ ਕਲਾਂ ਵਜੋਂ ਹੋਈ ਹੈ। ਜਸਪਿੰਦਰ ਸਿੰਘ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੁਲਾਜ਼ਮ ਸੀ ਅਤੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਦਾ ਸੀ। ਫਿਲਹਾਲ ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜਸਪਿੰਦਰ ਸਿੰਘ ਦੀ ਮੌਤ ਕਾਰਨ ਉਨ੍ਹਾਂ ਦੇ ਪਿੰਡ ਆਹਲੀ ਕਲਾਂ ਵਿੱਚ ਸੋਗ ਦਾ ਮਾਹੌਲ ਹੈ।
ਸ੍ਰੀ ਬੇਰ ਸਾਹਿਬ ਦੇ ਹੋਰ ਮੁਲਾਜ਼ਮਾਂ ਨੂੰ ਉਸ ਸਮੇਂ ਪਤਾ ਲੱਗਾ ਜਦੋਂ ਸਵੇਰੇ ਜਸਪਿੰਦਰ ਸਿੰਘ ਦੇ ਕਮਰੇ ਦਾ ਦਰਵਾਜ਼ਾ ਬਾਹਰੋਂ ਬੰਦ ਸੀ ਅਤੇ ਉਹ ਕਿਤੇ ਵੀ ਨਜ਼ਰ ਨਹੀਂ ਆ ਰਿਹਾ ਸੀ। ਨਾ ਹੀ ਉਹ ਕਮਰੇ ਤੋਂ ਬਾਹਰ ਆਇਆ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਪਾਰਟੀ ਨੇ ਉਸ ਦੇ ਕਮਰੇ ਦਾ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਜਸਪਿੰਦਰ ਸਿੰਘ ਨੂੰ ਬੇਹੋਸ਼ੀ ਦੀ ਹਾਲਤ ‘ਚ ਮਿਲਿਆ। ਜਦੋਂ ਉਸ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ ਤਾਂ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਜਲਦ ਬਣਾਏ ਜਾਣਗੇ ਟਰੈਫਿਕ ਪੁਲਿਸ ਸਹਾਇਕ ਬੂਥ, ਪਹਿਲੇ ਪੜਾਅ ‘ਚ ਅੱਠ ਲੋਕੇਸ਼ਨ ਤੈਅ
SHO ਲਖਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ ਹੈ। ਇਸੇ ਸ਼ੱਕ ਦੇ ਆਧਾਰ ‘ਤੇ ਇਕ ਵਿਅਕਤੀ ਨੂੰ ਪੁੱਛਗਿੱਛ ਲਈ ਰਾਊਂਡਅਪ ਕੀਤਾ ਗਿਆ ਹੈ। DSP ਸੁਲਤਾਨਪੁਰ ਲੋਧੀ ਬੱਬਨ ਦੀਪ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਤੋਂ ਪੁੱਛਗਿੱਛ ਵਿੱਚ ਕੁਝ ਵੀ ਨਹੀਂ ਮਿਲਿਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”