ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਏ ਇੱਕ ਭਾਰਤੀ ਸਿੱਖ ਸ਼ਰਧਾਲੂ ਦੀ ਪਾਕਿਸਤਾਨ ਵਿੱਚ ਮੌਤ ਹੋ ਗਈ ਹੈ। ਇਹ ਹਾਦਸਾ ਲਾਹੌਰ ਵਿੱਚ ਵਾਪਰਿਆ ਅਤੇ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਲਾਸ਼ ਨੂੰ ਪਾਕਿਸਤਾਨ ਤੋਂ ਅਟਾਰੀ ਬਾਰਡਰ ਰਾਹੀਂ ਭਾਰਤ ਭੇਜਿਆ ਜਾਵੇਗਾ।
ਮ੍ਰਿਤਕ ਦੀ ਪਛਾਣ ਹਰਿਆਣਾ ਦੇ ਕੁਰੂਕਸ਼ੇਤਰ ਦੇ ਪਿੰਡ ਕਾਹੜਾ ਨੈਸੀ ਵਾਸੀ ਪ੍ਰੀਤਮ ਸਿੰਘ ਵਜੋਂ ਹੋਈ ਹੈ।ਉਨ੍ਹਾਂ ਦੀ ਉਮਰ ਲਗਭਗ 60 ਸਾਲ ਸੀ। ਜਥੇ ਦੇ ਨਾਲ ਆਏ ਸ਼ਰਧਾਲੂਆਂ ਅਤੇ ਸਰਪੰਚ ਮੇਵਾ ਸਿੰਘ ਵਾਸੀ ਸਲਪਾਣੀ ਕਲਾਂ ਨੇ ਦੱਸਿਆ ਕਿ ਪਾਕਿਸਤਾਨ ਗਿਆ ਜਥਾ ਲਾਹੌਰ ਵਿਖੇ ਰਹਿ ਰਿਹਾ ਹੈ। ਬੀਤੀ ਸ਼ਾਮ ਗੁਰਦੁਆਰਾ ਸ੍ਰੀ ਰੋਡੀ ਸਾਹਿਬ ਏਮਨਾਬਾਦ ਤੋਂ ਜਥਾ ਸ਼ਾਮ 6 ਵਜੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਪਹੁੰਚਿਆ। ਡੇਰਾ ਸਾਹਿਬ ਲਾਹੌਰ ਪਹੁੰਚ ਕੇ ਪ੍ਰੀਤਮ ਸਿੰਘ ਦੀ ਸਿਹਤ ਵਿਗੜਨ ਲੱਗੀ। ਕੁਝ ਸਮੇਂ ਵਿੱਚ ਹੀ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਜਲੰਧਰ : ਵਿਆਹ ‘ਤੇ ਗਏ ਪਰਿਵਾਰ ਦੇ ਘਰ ‘ਚ ਚੋਰੀ, 40 ਤੋਲੇ ਸੋਨਾ, ਨਕਦੀ ਤੇ ਲੱਖਾਂ ਦਾ ਸਾਮਾਨ ਲੈ ਕੇ ਫਰਾਰ ਹੋਏ ਚੋਰ
ਜਦੋਂ ਪ੍ਰੀਤਮ ਸਿੰਘ ਨੂੰ ਡਾਕਟਰਾਂ ਨੇ ਦੇਖਿਆ ਤਾਂ ਉਨ੍ਹਾਂ ਨੇ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਔਕਾਫ਼ ਬੋਰਡ ਪਾਕਿਸਤਾਨ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਔਕਾਫ਼ ਬੋਰਡ ਲਾਸ਼ ਦੀ ਕਾਗਜ਼ੀ ਕਾਰਵਾਈ ਪੂਰੀ ਕਰਨ ਵਿੱਚ ਰੁੱਝਿਆ ਹੋਇਆ ਹੈ, ਤਾਂ ਜੋ ਸੋਮਵਾਰ ਸਵੇਰੇ ਲਾਸ਼ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਭੇਜਿਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ : –