ਪਟਿਆਲਾ ਦੇ ਬਹਾਦਰਗੜ੍ਹ ਸਥਿਤ ਕਮਾਂਡੋ ਕੰਪਲੈਕਸ ਵਿੱਚ ਵੱਡਾ ਹਾਦਸਾ ਵਾਪਰ ਗਿਆ। ਇਥੇ ਪ੍ਰੈਕਟਿਸ ਦੌਰਾਨ ਇੱਕ ਅੰਡਰ ਟਰੇਨਿੰਗ ਕਮਾਂਡੋ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਮਨਜੋਤ ਸਿੰਘ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਉਸ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ। ਉਸ ਨੂੰ ਜ਼ਖਮੀ ਹਾਲਤ ‘ਚ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਸੂਚਨਾ ਤੋਂ ਬਾਅਦ ਥਾਣਾ ਸਦਰ ਪਟਿਆਲਾ ਅਤੇ ਚੌਕੀ ਬਹਾਦਰਗੜ੍ਹ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਰਜਿੰਦਰਾ ਹਸਪਤਾਲ ਭੇਜ ਦਿੱਤਾ।
ਰਿਸ਼ਤੇਦਾਰ ਕਮਲਜੀਤ ਨੇ ਦੱਸਿਆ ਕਿ ਮਨਜੋਤ 2020 ਵਿੱਚ ਕਾਂਸਟੇਬਲ ਵਜੋਂ ਭਰਤੀ ਹੋਇਆ ਸੀ। 7 ਜੁਲਾਈ ਨੂੰ ਉਹ ਟਰੇਨਿੰਗ ਲਈ ਪਟਿਆਲਾ ਆਇਆ ਸੀ। ਸ਼ਨੀਵਾਰ ਨੂੰ ਉਨ੍ਹਾਂ ਨੂੰ ਫੋਨ ਆਇਆ ਕਿ ਮਨਜੋਤ ਦੇ ਸਿਰ ‘ਚ ਗੋਲੀ ਲੱਗੀ ਹੈ ਅਤੇ ਉਹ ਅਰਬਨ ਅਸਟੇਟ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਹੈ। ਉਸ ਦੇ ਪਰਿਵਾਰ ਦੇ ਹੋਰ ਮੈਂਬਰ ਅਜੇ ਤੱਕ ਇੱਥੇ ਨਹੀਂ ਪਹੁੰਚੇ ਹਨ। ਪੁਲਿਸ ਉਨ੍ਹਾਂ ਦੇ ਆਉਣ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ : ਫਿਰੋਜ਼ਪੁਰ : 20,000 ਰੁ. ਲੈਂਦਾ ASI ਰੰਗੇ ਹੱਥੀਂ ਕਾਬੂ, ਸ਼ਿਕਾਇਤ ‘ਤੇ ਕਾਰਵਾਈ ਨਾ ਕਰਨ ਬਦਲੇ ਮੰਗੀ ਸੀ ਰਿਸ਼ਵਤ
ਐਸਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਅਚਾਨਕ ਫਾਇਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਫੋਰੈਂਸਿਕ ਟੀਮ ਜਾਂਚ ਕਰ ਰਹੀ ਹੈ, ਪਰਿਵਾਰ ਦੇ ਆਉਣ ਤੋਂ ਬਾਅਦ ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾਵੇਗੀ। ਗੋਲੀ ਐਸਐਲਆਰ ਹਥਿਆਰ ਤੋਂ ਚਲਾਈ ਗਈ ਸੀ ਅਤੇ ਗੋਲੀਬਾਰੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: