ਫਿਰੋਜ਼ਪੁਰ ਜਿਲ੍ਹੇ ਦੇ ਪਿੰਡ ਮਨਸੂਰਵਾਲ ਕਲਾਂ ਵਿਚ ਮਾਲਬਰੋਜ਼ ਸ਼ਰਾਬ ਫ਼ੈਕਟਰੀ ਦੇ ਮਸਲੇ ਉਤੇ ਧਰਨਾ ਜਾਰੀ ਹੈ। ਧਰਨੇ ਵਾਲੀ ਥਾਂ ‘ਤੇ ਡਿਊਟੀ ‘ਤੇ ਤਾਇਨਾਤ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪਤਾ ਲੱਗਾ ਹੈ ਕਿ ਮੁਲਾਜ਼ਮ ਨੂੰ ਹਾਰਟ ਅਟੈਕ ਆਉਣ ਨਾਲ ਉਸ ਦੀ ਮੌਤ ਹੋ ਗਈ।
ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਹਰਤੇਕ ਸਿੰਘ ਫਿਰੋਜ਼ਪੁਰ ਦੇ ਜੀਰਾ ਵਿਖੇ ਸ਼ਰਾਬ ਫੈਕਟਰੀ ਦੇ ਸਾਹਮਣੇ ਕਿਸਾਨਾਂ ਦੇ ਧਰਨੇ ਦੌਰਾਨ ਡਿਊਟੀ ‘ਤੇ ਸੀ। ਇਸ ਦੌਰਾਨ ਦਿਲ ਦਾ ਦੌਰਾ ਪਿਆ, ਜਿਸ ਕਰਕੇ ਉਸ ਦੀ ਮੌਤ ਹੋ ਗਈ। ਸ਼ਹੀਦ ਦੇ ਪਰਿਵਾਰ ਨੂੰ ਪੁਲਿਸ ਵੱਲੋਂ 1 ਲੱਖ ਦੀ ਮਦਦ ਕੀਤੀ ਜਾਏਗੀ।
ਦੱਸ ਦੇਈਏ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਰਾਜ ਸਰਕਾਰ ਨੂੰ 15 ਕਰੋੜ ਰੁਪਏ ਜੁਰਮਾਨਾ ਲਾਉਣ ਨਾਲ ਧਰਨਾ ਚੁੱਕਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਬਾਅਦ ਤੋਂ ਰਾਜ ਸਰਕਾਰ ਅਤੇ ਪੁਲਿਸ ਬਲ ਸ਼ਰਾਬ ਫੈਕਟਰੀ ਦੇ ਸਾਹਮਣੇ ਲਾਏ ਗਏ ਧਰਨੇ ਨੂੰ ਚੁੱਕਣ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ।
ਇਹ ਵੀ ਪੜ੍ਹੋ : ਅਮਰੀਕਾ ‘ਚ ਰਹਿੰਦੇ ਭਾਰਤੀਆਂ ਨੂੰ ਨਹੀਂ ਮਿਲੇਗਾ ਗ੍ਰੀਨ ਕਾਰਡ, ਈਗਲ ਐਕਟ ਖਾਰਿਜ
ਪਰ ਆਲੇ-ਦੁਆਲੇ ਦੇ ਕਰੀਬ 40 ਪਿੰਡਾਂ ਦੇ ਲੋਕਾਂ ਸਣੇ ਵੱਖ-ਵੱਖ ਕਿਸਾਨ ਸੰਗਠਨਾਂ ਨੇ ਪੁਲਿਸ ਕਾਰਵਾਈ ਦਾ ਵਿਰੋਧ ਕੀਤਾ ਹੈ। ਪ੍ਰਦਰਸ਼ਨਕਾਰੀ ਸਰਕਾਰ ਨੂੰ ਸਾਫ ਕਰ ਚੁੱਕੇ ਹਨ ਕਿ ਫੈਕਟਰੀ ਬੰਦ ਹੋਣ ਤੱਕ ਪ੍ਰਦਰਸ਼ਨ ਬੰਦ ਨਹੀਂ ਨਹੀਂ ਕੀਤੇ ਜਾਣ।
ਵੀਡੀਓ ਲਈ ਕਲਿੱਕ ਕਰੋ -: