ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਕੀਰਤਨੀਏ ਭਾਈ ਸਾਹਿਬ ਸੁਰਿੰਦਰ ਸਿੰਘ ਜੀ ਜੋਧਪੁਰੀ ਦਾ ਲੰਮੀ ਬੀਮਾਰੀ ਤੋਂ ਬਾਅਦ ਅੱਜ ਦਿਹਾਂਤ ਹੋ ਗਿਆ। ਭਾਈ ਸਾਹਿਬ ਨੇ ਲੰਮੇ ਸਮੇਂ ਤੱਕ ਸ੍ਰੀ ਦਰਬਾਰ ਸਾਹਿਬ ਵਿਖੇ ਹਜ਼ੂਰੀ ਰਾਗੀ ਵਜੋਂ ਸੇਵਾ ਨਿਭਾਈ।
ਉਨ੍ਹਾਂ ਨੇ ਇਲਾਜ ਦੌਰਾਨ ਐਤਵਾਰ ਨੂੰ ਪਾਰਵਤੀ ਹਸਪਤਾਲ ਅੰਮ੍ਰਿਤਸਰ ਵਿਖੇ ਆਪਣਾ ਆਖਰੀ ਸਾਹ ਲਿਆ ਅਤੇ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ।
ਇਹ ਵੀ ਵੇਖੋ :
Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਦੱਸ ਦੇਈਏ ਭਾਈ ਸਾਹਿਬ ਸ੍ਰੀ ਦਰਬਾਰ ਵਿਖੇ ਜੂਨ ‘ਤੇ 1984 ਵਿੱਚ ਹਮਲਾ ਹੋਣ ਸਮੇਂ ‘ਤੇ ਸ੍ਰੀ ਹਰਮੰਦਰ ਸਾਹਿਬ ਦੇ ਅੰਦਰ ਸੇਵਾ ਨਿਭਾ ਰਹੇ ਸਨ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖਬਰ ਸੁਣ ਕੇ ਸਿੱਖ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲ ਗਈ।
ਇਹ ਵੀ ਪੜ੍ਹੋ : ਚੰਨੀ ਸਰਕਾਰ ਦਾ ਵੱਡਾ ਫੈਸਲਾ- ਇਨ੍ਹਾਂ ਸਰਕਾਰੀ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ
ਉਨ੍ਹਾਂ ਦੀ ਮ੍ਰਿਤਕ ਦੇਹ ਸੋਮਵਾਰ ਨੂੰ 9.30 ਵਜੇ ਗੁਰਦੁਆਰਾ ਸ੍ਰੀ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਸ਼ਹੀਦਾਂ ਸਾਹਿਬ ਦੇ ਨੇੜੇ ਸ਼ਮਸ਼ਾਨਘਾਟ ਵਿਖੇ ਲਿਜਾਈ ਜਾਵੇਗੀ, ਜਿਥੇ ਸਵੇਰੇ 10.30 ਵਜੇ ਅੰਤਿਮ ਸੰਸਕਾਰ ਕੀਤਾ ਜਾਵੇਗਾ।