Death of Lalit : ਕੋਰੋਨਾ ਨੇ ਪੂਰੇ ਦੇਸ਼ ਵਿਚ ਹਾਹਾਕਾਰ ਮਚਾਈ ਹੋਈ ਹੈ। ਸੂਬੇ ਵਿਚ ਵੀ ਕੋਰੋਨਾ ਦੇ ਕੇਸ ਬਹੁਤ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ, ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਅੱਜ ਪੰਜਾਬ ਪੀ. ਆਰ. ਡਿਪਾਰਟਮੈਂਟ ਦੇ ਮੈਂਬਰ ਲਲਿਤ ਕੁਮਾਰ ਦਾ ਕੋਰੋਨਾ ਨਾਲ ਦੇਹਾਂਤ ਹੋ ਗਿਆ। ਪਿਛਲੇ ਦਿਨੀਂ ਉਹ ਕੋਰੋਨਾ ਪਾਜੀਟਿਵ ਪਾਏ ਗਏ ਸਨ। ਉਨ੍ਹਾਂ ਦਾ ਇਲਾਜ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿਚ ਚੱਲ ਰਿਹਾ ਸੀ ਪਰ ਤਬੀਅਤ ਜ਼ਿਆਦਾ ਵਿਗੜਨ ਨਾਲ ਉਨ੍ਹਾਂ ਦੀ ਅੱਜ ਮੌਤ ਹੋ ਗਈ।