ਬਰਨਾਲਾ ਦੇ ਇਕ ਹੋਟਲ ਵਿੱਚ ਸ਼ੱਕੀ ਹਾਲਾਤਾਂ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਵਿਅਕਤੀ ਮੋਗਾ ਦਾ ਰਹਿਣ ਵਾਲਾ ਸੀ। ਹੋਟਲ ਦੇ ਮਾਲਿਕ ਵੱਲੋਂ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਮ੍ਰਿਤਕ ਦੀ ਪਛਾਣ ਭਗਵੰਤ ਰਾਜ ਵਜੋਂ ਹੋਈ ਹੈ, ਜੋ ਕਿ ਇੱਕ ਕੰਮਕਾਜ ਦੇ ਸਿਲਸਿਲੇ ਵਿੱਚ ਬਰਨਾਲਾ ਦੇ ਹੋਟਲ ਸਾਲਿਟੇਅਰ ਵਿਖੇ ਲਗਭਗ ਢਾਈ ਵਜੇ ਆਇਆ ਸੀ। ਉਹ ਮੋਗਾ ਵਿੱਚ ਗ੍ਰੇ ਮੈਟਰਸ ਨਾਂ ਦੇ ਆਈਲੈਟਸ ਸੈਂਟਰ ਦਾ ਮਾਲਿਕ ਸੀ। ਹੋਟਲ ਦੇ ਕਮਰੇ ਵਿੱਚੋਂ ਉਸ ਦੀ ਲਾਸ਼ ਖੂਨ ਨਾਲ ਲਥਪਥ ਮਿਲੀ। ਪੁਲਿਸ ਵੱਲੋਂ ਤੁਰੰਤ ਜਾਂਚ ਲਈ ਸਪੈਸ਼ਲ ਫਾਰੈਂਸਿਕ ਟੀਮ ਬੁਲਾਈ ਗਈ ਅਤੇ ਪੂਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਵੈਟਰਨਰੀ ਇੰਸਪੈਕਟਰਾਂ ਲਈ 866 ਅਹੁਦਿਆਂ ‘ਤੇ ਕੱਢੀਆਂ ਭਰਤੀਆਂ, ਇਸ ਤਰੀਕ ਤੱਕ ਕਰੋ Apply
ਮਿਲੀ ਜਾਣਕਾਰੀ ਮੁਤਾਬਕ ਉਸ ਦੀ ਮੌਤ ਸਿਰ ਵਿੱਚ ਗੋਲੀ ਲੱਗਣ ਨਾਲ ਹੋਈ ਹੈ। ਮੁੱਢਲੀ ਜਾਂਚ ਵਿੱਚ ਇਹ ਖੁਦਕੁਸ਼ੀ ਦਾ ਮਾਮਲਾ ਹੀ ਲੱਗ ਰਿਹਾ ਹੈ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਸਪੈਸ਼ਲ ਫਾਰੈਂਸਿਕ ਟੀਮ ਵੱਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾੰਚ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।