ਇੱਕ ਉੱਘੇ ਖਿਡਾਰੀ ਦੀ ਮੌਤ ਨਾਲ ਕਬੱਡੀ ਜਗਤ ਨੂੰ ਅੱਜ ਵੱਡਾ ਘਾਟਾ ਪਿਆ ਹੈ। ਜਲੰਧਰ ਦੇ ਲੋਹੀਆਂ ਇਲਾਕੇ ਵਿੱਚ ਚੱਲਦੇ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਅਮਪ੍ਰੀਤ ਘੱਸ ਵਾਸੀ ਘੱਸਪੁਰ (ਗੁਰਦਾਸਪੁਰ) ਦੀ ਸੱਟ ਲੱਗਣ ਨਾਲ ਮੌਤ ਹੋ ਗਈ।
ਪਿੰਡ ਜੱਕੋਪੁਰ ਕਲਾਂ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਿਖੇ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਸੀ, ਜਿਥੇ ਕਬੱਡੀ ਖਿਡਾਰੀ ਅਮਰਪ੍ਰੀਤ ਘੱਸ ਵਾਸੀ ਘੱਸਪੁਰ (ਗੁਰਦਾਸਪੁਰ) ਨੂੰ ਅਚਾਨਕ ਸੱਟ ਲੱਗ ਗਈ। ਇਸ ਮਗਰੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਾਹ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ‘ਫ਼ੀਸ ਕਰਕੇ ਕਿਸੇ ਵਿਦਿਆਰਥੀ ਨੂੰ ਪੇਪਰ ‘ਚ ਬੈਠਣ ਤੋਂ ਨਾ ਰੋਕਿਆ ਜਾਵੇ’- ਮੰਤਰੀ ਬੈਂਸ ਨੇ PSEB ਨੂੰ ਕਿਹਾ
ਉਕਤ ਹਾਦਸੇ ਤੋਂ ਬਾਅਦ ਟੂਰਨਾਮੈਂਟ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ। ਖਿਡਾਰੀ ਦੀ ਮੌਤ ’ਤੇ ਕਬੱਡੀ ਕੱਪ ਕਰਵਾ ਰਹੇ ਪਿੰਡ ਜੱਕੋਪੁਰ ਕਲਾਂ ਦੇ ਪ੍ਰਬੰਧਕਾਂ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਰਤਨ ਸਿੰਘ ਕਾਕੜ ਕਲਾਂ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨੇ ਡੂੰਘੇ ਦੁੱਖ ਦਾ ਜ਼ਾਹਿਰ ਕੀਤਾ।
ਕਬੱਡੀ ਖਿਡਾਰੀ ਅਮਰਪ੍ਰੀਤ ਆਪਣੇ ਪਿੱਛੇ ਪਿਤਾ ਖ਼ੁਸ਼ਵੰਤ ਸਿੰਘ, ਮਾਤਾ ਰਮੇਸ਼ ਕੌਰ, ਪਤਨੀ ਪ੍ਰਭਜੋਤ ਕੌਰ ਤੇ ਭੈਣ ਨੂੰ ਛੱਡ ਗਿਆ ਹੈ। ਉਸ ਦਾ ਡੇਢ ਕੁ ਸਾਲ ਪਹਿਲਾਂ ਵਿਆਹ ਹੋਇਆ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਸ ਦੀ ਮੌਤ ਖੇਡਦਿਆਂ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਖਿਡਾਰੀ ਦਾ ਅੰਤਿਮ ਸਸਕਾਰ ਭਲਕੇ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: