ਸੁਸ਼ਾਂਤ ਸਿੰਘ ਰਾਜਪੂਤ ਦੀ ਐਕਸ ਮੈਨੇਜਰ ਦਿਸ਼ਾ ਸਾਲੀਆਨ ਦੀ ਮੌਤ ‘ਤੇ ਸੀਬੀਆਈ ਨੇ ਵੱਡਾ ਖੁਲਾਸਾ ਕੀਤਾ ਹੈ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਦਿਸ਼ਾ ਦੀ ਹੱਤਿਆ ਨਹੀਂ ਹੋਈ ਸੀ। ਉਹ ਨਸ਼ੇ ਦੀ ਹਾਲਤ ਵਿਚ ਸੰਤੁਲਨ ਵਿਗੜਨ ਨਾਲ 14ਵੀਂ ਮੰਜ਼ਿਲ ਤੋਂ ਡਿੱਗ ਗਈ ਸੀ। ਉਨ੍ਹਾਂ ਦੀ ਹੱਤਿਆ ਦੇ ਕੋਈ ਸਬੂਤ ਨਹੀਂ ਮਿਲੇ ਹਨ। ਇਹ ਸਿਰਫ ਇਕ ਹਾਦਸਾ ਸੀ।
ਦਿਸ਼ਾ ਦੀ 8 ਜੂਨ 2020 ਦੀ ਰਾਤ ਨੂੰ ਇਮਾਰਤ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ ਸੀ। ਇਸ ਘਟਨਾ ਦੇ ਛੇ ਦਿਨ ਬਾਅਦ 14 ਜੂਨ ਨੂੰ ਸੁਸ਼ਾਂਤ ਸਿੰਘ ਰਾਜਪੂਤ ਨੇ ਵੀ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ ਇਨ੍ਹਾਂ ਦੋਹਾਂ ਮੌਤਾਂ ਨੂੰ ਲੈ ਕੇ ਕਈ ਵਿਵਾਦ ਹੋਏ ਅਤੇ ਸੀਬੀਆਈ ਜਾਂਚ ਦੀ ਮੰਗ ਉੱਠੀ।
ਭਾਜਪਾ ਨੇਤਾ ਨਿਤੇਸ਼ ਰਾਣੇ ਨੇ ਉਸ ਸਮੇਂ ਦਾਅਵਾ ਕੀਤਾ ਸੀ ਕਿ ਦਿਸ਼ਾ ਅਤੇ ਸੁਸ਼ਾਂਤ ਦੀ ਮੌਤ ਦਾ ਆਪਸ ਵਿੱਚ ਕੋਈ ਸਬੰਧ ਸੀ। ਵਿਵਾਦਾਂ ਤੋਂ ਬਾਅਦ ਇਸ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਸੀ। ਸੀਬੀਆਈ ਕਰੀਬ ਢਾਈ ਸਾਲਾਂ ਬਾਅਦ ਆਪਣੀ ਰਿਪੋਰਟ ਪੇਸ਼ ਕਰਨ ਵਾਲੀ ਹੈ। ਦਿਸ਼ਾ ਉਸ ਸਮੇਂ ਮੈਨੇਜਰ ਦੇ ਤੌਰ ‘ਤੇ ਕਈ ਮਸ਼ਹੂਰ ਹਸਤੀਆਂ ਨਾਲ ਜੁੜੀ ਹੋਈ ਸੀ। ਸੁਸ਼ਾਂਤ ਦੀ ਮੌਤ ਤੋਂ ਬਾਅਦ ਬਾਲੀਵੁੱਡ ‘ਚ ਭਾਈ-ਭਤੀਜਾਵਾਦ, ਡਰੱਗਜ਼ ਅਤੇ ਇਸ ਤਰ੍ਹਾਂ ਦੀਆਂ ਗੱਲਾਂ ‘ਤੇ ਚਰਚਾ ਸ਼ੁਰੂ ਹੋ ਗਈ।
ਹਾਲਾਂਕਿ, ਸੀਬੀਆਈ ਇਸ ਮਾਮਲੇ ਵਿੱਚ ਆਪਣੀ ਕਲੋਜ਼ਰ ਰਿਪੋਰਟ ਕਦੋਂ ਸੌਂਪੇਗੀ, ਇਸ ਬਾਰੇ ਕੋਈ ਅਪਡੇਟ ਨਹੀਂ ਹੈ। ਸੀਬੀਆਈ ਨੇ ਦਿਸ਼ਾ ਦੀ ਮੌਤ ਦਾ ਕੋਈ ਵੱਖਰਾ ਕੇਸ ਦਰਜ ਨਹੀਂ ਕੀਤਾ ਸੀ। ਇਸ ਦੀ ਜਾਂਚ ਸੁਸ਼ਾਂਤ ਦੀ ਮੌਤ ਦੀ ਜਾਂਚ ਦੇ ਨਾਲ ਕੀਤੀ ਜਾ ਰਹੀ ਹੈ। ਸੀਬੀਆਈ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਦੋਵਾਂ ਮੌਤਾਂ ਦਾ ਆਪਸ ਵਿੱਚ ਕੋਈ ਸਬੰਧ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਸੀਬੀਆਈ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਜਾਂਚ ਵਿੱਚ ਸਾਨੂੰ ਪਤਾ ਲੱਗਾ ਕਿ ਦਿਸ਼ਾ ਨੇ 8 ਜੂਨ ਦੀ ਰਾਤ ਨੂੰ ਆਪਣੇ ਜਨਮ ਦਿਨ ‘ਤੇ ਘਰ ਵਿੱਚ ਪਾਰਟੀ ਦਾ ਆਯੋਜਨ ਕੀਤਾ ਸੀ। ਸ਼ਾਇਦ ਜ਼ਿਆਦਾ ਸ਼ਰਾਬ ਪੀਣ ਕਾਰਨ ਦਿਸ਼ਾ ਆਪਣਾ ਸੰਤੁਲਨ ਗੁਆ ਬੈਠੀ, ਜਿਸ ਕਾਰਨ ਉਹ ਫਲੈਟ ਤੋਂ ਹੇਠਾਂ ਡਿੱਗ ਗਈ।