ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌ.ਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਵਿਚੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਚੰਗੇ ਭਵਿੱਖ ਦੀ ਆਸ ਲਈ ਵਿਦੇਸ਼ਾਂ ਨੂੰ ਜਾਂਦੇ ਹਨ। ਇਨ੍ਹਾਂ ਵਿਚੋਂ ਕਈ ਪੜ੍ਹਾਈ ਵਾਸਤੇ ਤੇ ਕਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਵਿਚ ਜਾ ਕੇ ਸੈਟਲ ਹੋ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਕਿ ਸਾਰੇ ਸੁਪਨੇ ਚਕਨਾਚੂਰ ਹੋ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਮਲੋਟ ਤੋਂ ਸਾਹਮਣੇ ਆਇਆ ਹੈ।
ਮਲੋਟ ਦੇ ਨੌਜਵਾਨ ਦੀ ਕੈਨੇਡਾ ਵਿਚ ਅਚਾਨਕ ਮੌਤ ਹੋਣ ਦੀ ਦੁਖਦ ਖਬਰ ਆਈ ਹੈ। ਮ੍ਰਿਤਕ ਦੀ ਪਛਾਣ ਮਨਮੀਤ ਸਿੰਘ ਵਜੋਂ ਹੋਈ ਹੈ। ਉਹ ਰੋਜ਼ੀ-ਰੋਟੀ ਕਮਾਉਣ ਲਈ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ। ਮਨਮੀਤ ਘਰ ਦੀ ਆਰਥਿਕ ਸਥਿਤੀ ਤੇ ਆਪਣੇ ਸੁਨਹਿਰੀ ਭਵਿੱਖ ਲਈ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ ਪਰ ਅਚਾਨਕ ਮਿਲੀ ਉਸ ਦੀ ਮੌਤ ਦੀ ਖਬਰ ਨਾਲ ਘਰ ਵਿਚ ਮਾਤਮ ਛਾ ਗਿਆ। ਪਰਿਵਾਰ ਨੇ ਮ੍ਰਿਤਕ ਦੀ ਲਾਸ਼ ਨੂੰ ਭਾਰਤ ਪਹੁੰਚਾਉਣ ਲਈ ਲੋਕਾਂ ਤੇ ਕੈਨੇਡਾ ਵਿਚ ਰਹਿੰਦੇ ਉਨ੍ਹਾਂ ਦੇ ਕਰੀਬੀਆਂ ਤੋਂ ਮਦਦ ਮੰਗੀ ਹੈ।
ਮਨਮੀਤ ਦੀ ਹੋਈ ਅਚਾਨਕ ਮੌਤ ਨਾਲ ਉਸ ਦੇ ਮਾਪਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਵੀਡੀਓ ਲਈ ਕਲਿੱਕ ਕਰੋ -: