ਪੰਜਾਬ ‘ਚੋਂ ਮਾਫੀਆ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਚੰਨੀ ਸਰਕਾਰ ਵੱਡੇ ਵਿਵਾਦ ‘ਚ ਘਿਰ ਗਈ ਹੈ। ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਦੋ ਮੰਤਰੀ ਆਪਸ ਵਿੱਚ ਭਿੜ ਗਏ। ਇਹ ਟਕਰਾਅ ਪੈਸੇ ਲੈ ਕੇ ਪੰਜਾਬ ਵਿੱਚ ਐਸਐਸਪੀ ਅਤੇ ਡੀਐਸਪੀ ਦੀ ਤਾਇਨਾਤੀ ਕਰਨ ਦੇ ਦੋਸ਼ ਨੂੰ ਲੈ ਕੇ ਹੋਇਆ।
ਜਦੋਂ ਮੰਤਰੀ ਆਪਸ ਵਿੱਚ ਲੜ ਰਹੇ ਸਨ ਤਾਂ ਸੀਐਮ ਚਰਨਜੀਤ ਚੰਨੀ ਵੀ ਉੱਥੇ ਮੌਜੂਦ ਸਨ। ਉਨ੍ਹਾਂ ਨੇ ਦਖਲ ਦੇ ਕੇ ਮਾਹੌਲ ਨੂੰ ਸ਼ਾਂਤ ਕੀਤਾ। ਹੁਣ ਤੱਕ ਇਹ ਦੋਸ਼ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਤੇ ਲਾਏ ਜਾ ਰਹੇ ਸਨ ਪਰ ਹੁਣ ਚੰਨੀ ਸਰਕਾਰ ਵੀ ਇਸ ਵਿਵਾਦ ‘ਚ ਘਿਰ ਗਈ ਹੈ।
ਕੈਬਨਿਟ ਮੀਟਿੰਗ ਤੋਂ ਬਾਅਦ ਸਾਰੇ ਅਧਿਕਾਰੀਆਂ ਨੂੰ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਨ੍ਹਾਂ ‘ਤੇ ਪੈਸੇ ਲੈ ਕੇ ਐਸਐਸਪੀ ਅਤੇ ਡੀਐਸਪੀ ਤਾਇਨਾਤ ਕਰਨ ਦੇ ਦੋਸ਼ ਲਾਏ ਜਾ ਰਹੇ ਹਨ। ਇਸ ਸਬੰਧੀ ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੂੰ ਪੁੱਛਿਆ ਤਾਂ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਗੱਲ ਤਕਨੀਕੀ ਸਿੱਖਿਆ ਤੇ ਰੁਜ਼ਗਾਰ ਮੰਤਰੀ ਰਾਣਾ ਗੁਰਜੀਤ ਨੇ ਕਹੀ ਸੀ। ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਸਰਕਾਰ ‘ਤੇ ਸਵਾਲ ਚੁੱਕੇ ਹਨ। ਦਰਅਸਲ, ਜਦੋਂ ਪੈਸੇ ਲੈ ਕੇ ਐਸਐਸਪੀ ਲਗਾਉਣ ਦਾ ਮਾਮਲਾ ਉੱਠਿਆ ਤਾਂ ਸੀਐਮ ਨੇ ਕਿਹਾ ਕਿ ਉਹ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਨੇਤਾਵਾਂ ਨਾਲ ਗੱਲਬਾਤ ਕਰਕੇ ਐਸਐਸਪੀ ਨਿਯੁਕਤ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਇੰਨਾ ਹੀ ਨਹੀਂ ਰਾਣਾ ਗੁਰਜੀਤ ਤੇ ਸੁਖਜਿੰਦਰ ਰੰਧਾਵਾ ਵਿਚ ਸੁਲਤਾਨਪੁਰ ਲੋਧੀ ਵਿਚ ਉਨ੍ਹਾਂ ਦੇ ਪ੍ਰੋਗਰਾਮ ਦਾ ਟੈਂਟ ਉਖਾੜਨ ਵਾਲਿਆਂ ‘ਤੇ ਮਾਮਲਾ ਦਰਜ ਨਾ ਕਰਨ ਨੂੰ ਲੈ ਕੇ ਬਹਿਸ ਹੋ ਗਈ। ਰਾਣਾ ਗੁਰਜੀਤ ਨੇ ਕਿਹਾ ਕਿ ਉਹ ਸੁਲਤਾਨਪੁਰ ਲੋਧੀ ਵਿੱਚ ਪ੍ਰੋਗਰਾਮ ਕਰਵਾਉਣਾ ਚਾਹੁੰਦੇ ਸਨ ਅਤੇ ਉੱਥੇ ਉਨ੍ਹਾਂ ਨੇ ਆਪਣਾ ਟੈਂਟ ਵੀ ਲਾਇਆ ਹੋਇਆ ਸੀ ਪਰ ਸਥਾਨਕ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਸਾਥੀਆਂ ਨੇ ਰਾਤੋ ਰਾਤ ਉਨ੍ਹਾਂ ਦਾ ਟੈਂਟ ਪੁੱਟ ਦਿੱਤਾ। ਇਸ ਸਬੰਧੀ ਉਨ੍ਹਾਂ ਸ਼ਿਕਾਇਤ ਵੀ ਕੀਤੀ ਪਰ ਕੋਈ ਕੇਸ ਦਰਜ ਨਹੀਂ ਹੋਇਆ। ਇਸ ‘ਤੇ ਰੰਧਾਵਾ ਨੇ ਕਿਹਾ ਕਿ ਇਸ ‘ਚ ਉਨ੍ਹਾਂ ਦਾ ਕੀ ਕਸੂਰ ਹੈ? ਇਹ ਕੰਮ ਸਥਾਨਕ ਐਸ.ਐਚ.ਓ.ਦਾ ਹੈ।