22 ਮਾਰਚ ਨੂੰ ਪੰਜਾਬ ਵਿਧਾਨ ਸਭਾ ਵਿਚ ਨਸ਼ੇ ਦੇ ਮੁੱਦੇ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗ ਕੀਤੀ ਸੀਕਿ ਪੰਜਾਬ ਵਿਧਾਨ ਸਭਾ ਵਿਚ ਨਸ਼ਿਆਂ ਦੇ ਮੁੱਦੇ ‘ਤੇ ਬਹਿਸ ਕੀਤੀ ਜਾਵੇ। ਸਪੀਕਰ ਕੁਲਤਾਰ ਸੰਧਵਾਂ ਵੱਲੋਂ ਇਸ ਮੰਗ ਨੂੰ ਸਵੀਕਾਰ ਕਰ ਲਿਆ ਗਿਆ ਹੈ ਤੇ ਹੁਣ 22 ਮਾਰਚ ਨੂੰ 2 ਘੰਟਿਆਂ ਲਈ ਨਸ਼ੇ ਦੇ ਮੁੱਦੇ ‘ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ ’ਚ ਮਹਿੰਗੀਆਂ ਦਰਾਂ ’ਤੇ ਦਵਾਈਆਂ ਵੇਚੇ ਜਾਣ ਕਾਰਨ ਲੋਕਾਂ ਦੀ ਹੁੰਦੀ ਲੁੱਟ ਰੋਕਣ ਲਈ ਮਤਾ ਪਾਸ ਕੀਤਾ ਗਿਆ ਸੀ। ਸਦਨ ਨੇ ਰਾਜ ਸਰਕਾਰ ਨੂੰ ਮਤਾ ਪਾਸ ਕਰਕੇ ਸਿਫ਼ਾਰਸ਼ ਕੀਤੀ ਹੈ ਕਿ ਦਵਾਈਆਂ ਵਿੱਚ ਹੁੰਦੀ ਲੁੱਟ ਰੋਕਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿਚ 25 ਜਨ ਔਸ਼ਧੀ ਕੇਂਦਰ ਹਨ ਤੇ ਅਜਿਹੇ 16 ਹੋਰ ਖੋਲ੍ਹਣ ਦੀ ਮਨਜੂਰੀ ਦਿੱਤੀ ਗਈ ਹੈ। ਮੰਤਰੀ ਨੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਚੋਣ ਖੇਤਰਾਂ ਵਿਚ ਅਜਿਹੇ ਹੋਰ ਕੇਂਦਰ ਖੋਲ੍ਹਣ ਦੀ ਇਜਾਜ਼ਤ ਦੇਣ।
ਇਹ ਵੀ ਪੜ੍ਹੋ : ਹੁਣ ਟਰੇਨ ‘ਚ ਤੈਅ ਵਜ਼ਨ ਸੀਮਾ ‘ਚ ਹੀ ਲਿਜਾਇਆ ਜਾ ਸਕੇਗਾ ਸਾਮਾਨ, ਵਾਧੂ ਹੋਣ ‘ਤੇ ਕਟੇਗਾ ਚਾਲਾਨ
ਜ਼ਿਕਰਯੋਗ ਹੈ ਕਿ ਪੰਜਾਬ ਬਜਟ ਵਿਚ ਪਰਿਵਾਰ ਤੇ ਸਿਹਤ ਵਿਭਾਗ ਲਈ 4781 ਕਰੋੜ ਦਾ ਬਜਟ ਰੱਖਿਆ ਗਿਆ ਹੈ। 142 ਆਮ ਆਦਮੀ ਕਲੀਨਿਕ ਜਲਦ ਸ਼ੁਰੂ ਹੋਣਗੇ। ਆਮ ਆਦਮੀ ਕਲੀਨਿਕਾਂ ਤੋਂ 10 ਲੱਖ ਮਰੀਜ਼ਾਂ ਨੂੰ ਫਾਇਦਾ ਮਿਲਿਆ ਹੈ। ਸੈਕੰਡਰੀ ਹਸਪਤਾਲਾਂ ਲਈ ਨਵੇਂ ਪ੍ਰਾਜੈਕਟ ਲਈ 39 ਕਰੋੜ ਦਾ ਸ਼ੁਰੂਆਤੀ ਬਜਟ ਰੱਖਿਆ ਗਿਆ। ਕੈਂਸਰ ਨਾਲ ਨਿਪਟਣ ਲਈ ਨਿਊ ਚੰਡੀਗੜ੍ਹ ਵਿਚ ਹਸਪਤਾਲ ਲਈ 17 ਕਰੋੜ ਦਾ ਬਜਟ, ਨਸ਼ਾ ਮੁਕਤੀ ਕੇਂਦਰ ਨੂੰ ਚਲਾਉਣ ਤੇ ਅਪਗ੍ਰੇਡ ਕਰਨ ਲਈ 40 ਕਰੋੜ ਤੇ 24 ਐਮਰਜੈਂਸੀ ਸੇਵਾਵਾਂ ਲਈ 61 ਕਰੋੜ ਦਾ ਬਜਟ ਰੱਖਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: