ਕਰਜ਼ੇ ਕਾਰਨ ਆਏ ਦਿਨ ਕਿਸਾਨਾਂ ਵੱਲੋਂ ਖੁਦਕੁਸ਼ੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੀ ਹੀ ਇਕ ਮੰਦਭਾਗੀ ਖਬਰ ਮਾਨਸਾ ਦੇ ਪਿੰਡ ਭੈਣੀ ਬਾਘਾ ਤੋਂ ਮਿਲੀ ਹੈ ਜਿਥੇ 38 ਸਾਲਾ ਕਿਸਾਨ ਕੁਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋਕੇ ਖੇਤ ‘ਚ ਫਾਹਾ ਲੈ ਕੇ ਖੁਦਕਸ਼ੀ ਕਰ ਲਈ ਹੈ।
ਕਿਸਾਨ ਨੇ ਬੈਂਕ ਵਗੈਰਾ ਦਾ 7 ਲੱਖ ਦੇ ਲਗਭਗ ਕਰਜ਼ਾ ਦੇਣਾ ਸੀ ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਕਿਸਾਨ ਕੁਲਵਿੰਦਰ ਸਿੰਘ ਡੇਢ ਏਕੜ ਜਮੀਨ ਦਾ ਮਾਲਕ ਸੀ ਅਤੇ 18 ਏਕੜ ਠੇਕੇ ‘ਤੇ ਲੈ ਕੇ ਖੇਤੀ ਕਰ ਰਿਹਾ ਸੀ।
ਪੰਜਾਬ ਸਰਕਾਰ ਵੱਲੋਂ ਕਰਜ਼ੇ ਮਾਫੀ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾਂਦੇ ਰਹੇ ਹਨ ਪਰ ਉਨ੍ਹਾਂ ਨੂੰ ਅਮਲ ਵਿਚ ਨਹੀਂ ਲਿਆਂਦਾ ਜਾਂਦਾ। ਜਿਸ ਕਾਰਨ ਕਰਜ਼ੇ ਦੇ ਬੋਝ ਹੇਠ ਦਬਿਆ ਕਿਸਾਨ ਖੁਦਕੁਸ਼ੀ ਕਰਨ ਨੂੰ ਮਜਬੂਰ ਹੈ। ਹੁਣ ਜਦੋਂ ਕਿ ਪੰਜਾਬ ਵਿਚ ਨਵੀਂ ‘ਆਪ’ ਦੀ ਸਰਕਾਰ ਸੱਤਾ ਵਿਚ ਆਈ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਇਸ ਲਈ ਜਲਦ ਤੋਂ ਜਲਦ ਠੋਸ ਕਦਮ ਚੁੱਕੇ ਜਾਣ ਤਾਂ ਜੋ ਕਿਸਾਨਾਂ ਦੇ ਕਰਜ਼ੇ ਮੁਆਫ ਹੋ ਸਕਣ ਅਤੇ ਕਿਸਾਨ ਖੁਦਕੁਸ਼ੀਆਂ ਵਰਗੇ ਕਦਮ ਚੁੱਕਣ ਤੋਂ ਗੁਰੇਜ਼ ਕਰਨ।
ਵੀਡੀਓ ਲਈ ਕਲਿੱਕ ਕਰੋ -: