ਪੰਜਾਬ ਦੇ ਇੱਕ ਹੋਰ ਕਿਸਾਨ ਨੇ ਕਰਜ਼ੇ ਤੋਂ ਦੂਖੀ ਹੋ ਕੇ ਆਪਣੀ ਜੀਵਨ ਲੀਲਾ ਦਾ ਅੰਤ ਕਰ ਦਿੱਤਾ। ਤਾਜ਼ਾ ਮਾਮਲਾ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿਥੇ ਪਿੰਡ ਡੱਡੂਮਾਜਰਾ ਦੇ ਰਹਿਣ ਵਾਲੇ ਕਿਸਾਨ ਗੁਰਮੀਤ ਸਿੰਘ ਨੇ ਵਿੱਚ ਕਰਜ਼ੇ ਤੋਂ ਦੁਖੀ ਹੋ ਕੇ ਘਰ ਵਿੱਚ ਫਾਹਾ ਲੈ ਲਿਆ।
ਮ੍ਰਿਤਕ ਦੇ ਪੁੱਤਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਪਿੰਡ ਦਾ ਹੀ ਪੰਚ ਹੈ, ਜਿਸ ’ਤੇ ਕਰੀਬ 4 ਲੱਖ ਰੁਪਏ ਦਾ ਕਰਜ਼ਾ ਸੀ। ਜਸਵਿੰਦਰ ਨੇ ਦੱਸਿਆ ਕਿ ਹਾਲ ਹੀ ਵਿੱਚ ਉਸਦੀ ਦਾਦੀ ਦੀ ਮੌਤ ਹੋਣ ਕਾਰਨ ਉਸਦੇ ਪਿਤਾ ਵੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸਨ।
ਸੋਮਵਾਰ ਸਵੇਰੇ ਉਹ ਲਾਪਤਾ ਹੋ ਗਏ ਅਤੇ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਜਸਵਿੰਦਰ ਨੇ ਦੱਸਿਆ ਕਿ ਜਦੋਂ ਉਹ ਪਸ਼ੂਆਂ ਵਾਲੇ ਕਮਰੇ ਵਿੱਚ ਗਿਆ, ਤਾਂ ਉਸ ਨੇ ਆਪਣੇ ਪਿਤਾ ਦੀ ਲਾਸ਼ ਫਾਹੇ ਨਾਲ ਲਟਕਦੀ ਵੇਖੀ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਥਾਣਾ ਬਡਾਲੀ ਆਲਾ ਸਿੰਘ ਨੂੰ ਦੇ ਦਿੱਤੀ ਗਈ ਹੈ।
ਏਐਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਲੜਕੇ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ ਅਤੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਪਰਦਾ