ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀਕਾਂਡ ਕੇਸ ਵਿਚ ਜਲਦ ਹੀ ਚਾਲਾਨ ਪੇਸ਼ ਕਰੇਗੀ। ਬੀਤੇ ਦਿਨੀਂ ਸੂਬਾ ਸਰਕਾਰ ਤੇ ਰਾਸ਼ਟਰੀ ਇਨਸਾਫ ਮੋਰਚਾ ਦੇ ਨੇਤਾਵਾਂ ਦੀ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਨੇ ਮੋਰਚੇ ਦੇ ਨੇਤਾਵਾਂ, ਐਡਵੋਕੇਟ ਅਮਰ ਸਿੰਘ ਚਾਹਲ ਪਾਲ ਸਿੰਘ ਫਰਾਂਸ ਤੇ ਬਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ।

ਮੀਟਿੰਗ ਦੌਰਾਨ ਮੰਤਰੀਆਂ ਨੇ ਪ੍ਰਤੀਨਿਧੀ ਮੰਡਲ ਨੂੰ ਦੱਸਿਆ ਕਿ ਸੂਬਾ ਸਰਕਾਰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਜਲਦ ਹੀ ਅਦਾਲਤ ਵਿਚ ਚਾਲਾਨ ਪੇਸ਼ ਕਰੇਗੀ। ਮੰਤਰੀਆਂ ਨੇ ਵਫਦ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਮੌਜੂਦਾ ਆਈਪੀਸੀ ਕਾਨੂੰਨਾਂ ਵਿੱਚ ਸਖ਼ਤ ਵਿਵਸਥਾਵਾਂ ਦਾ ਮੁੱਦਾ ਵੀ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸੂਬਾ ਸਰਕਾਰ ਦੇ ਵਿਚਾਰ ਅਧੀਨ ਹੈ। ਇਸ ਮੁੱਦੇ ਨੂੰ ਜਲਦੀ ਹੀ ਰਾਸ਼ਟਰਪਤੀ ਕੋਲ ਉਠਾਉਣ ਦੀ ਗੱਲ ਵੀ ਕਹੀ।
ਦੇਸ਼ ਭਰ ਦੀਆਂ ਜੇਲ੍ਹਾਂ ਵਿਚ ਕੈਦ ਬੰਦੀ ਸਿੱਖਾਂ ਦੇ ਮੁੱਦੇ ‘ਤੇ ਮੰਤਰੀਆਂ ਨੇ ਕਿਹਾ ਕਿ ਗੁਰਦੀਪ ਸਿੰਘ ਖਹਿਰਾ ਤੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸੂਬਾ ਸਰਕਾਰ ਜਲਦ ਦਿੱਲੀ ਤੇ ਕਰਨਾਟਕ ਸਰਕਾਰ ਨਾਲ ਸੰਪਰਕ ਸਥਾਪਤ ਕਰੇਗੀ। ਸਰਕਾਰ ਵੱਲੋਂ ਗੁਰਮੀਤ ਸਿੰਘ, ਲਖਵਿੰਦਰ ਸਿੰਘ ਤੇ ਸ਼ਮਸ਼ੇਰ ਦੇ ਪਰਿਵਾਰਾਂ ਦੀ ਅਪੀਲ ਨੂੰ ਮਨਜ਼ੂਰ ਕਰਕੇ ਉਨ੍ਹਾਂ ਦੀ ਜਲਦ ਰਿਹਾਈ ਲਈ ਕਾਰਵਾਈ ਸ਼ੁਰੂ ਕੀਤੇ ਜਾਣ ਬਾਰੇ ਫੈਸਲਾ ਕੀਤਾ ਗਿਆ।

ਜਗਤਾਰ ਹਵਾਲਾ ਸਬੰਧੀ ਮਾਮਲੇ ‘ਤੇ ਕਾਨੂੰਨੀ ਰਾਏ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਸਰਕਾਰ ਜਗਤਾਰ ਸਿੰਘ ਹਵਾਰਾ ਸਬੰਧੀ ਸਾਰੇ ਮਾਮਲਿਆਂ ਨੂੰ ਮੋਹਾਲੀ ਅਦਾਲਤ ਵਿਚ ਸ਼ਿਫਟ ਕਰਨ ਦੀ ਅਪੀਲ ‘ਤੇ ਕਾਨੂੰਨੀ ਸਲਾਹ ਲਵੇਗੀ। ਇਸ ਸਬੰਧੀ 31 ਮਾਰਚ ਤੋਂ ਪਹਿਲਾਂ ਫੈਸਲਾ ਲੈਣ ਨੂੰ ਕਿਹਾ ਗਿਆ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “























