ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਨੂੰ ਸੂਬੇ ‘ਚ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਵੱਲੋਂ ਪਰੇਡ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। CM ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾ ਟਵੀਟਰ) ‘ਤੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ : PM ਮੋਦੀ ਦੇ ਦੌਰੇ ਤੋਂ ਬਾਅਦ ਚਰਚਾ ‘ਚ ‘ਲਕਸ਼ਦੀਪ’, ਗੂਗਲ ‘ਤੇ ਸਭ ਤੋਂ ਵੱਧ ਸਰਚ ਕੀਵਰਡ ਬਣਿਆ
CM ਮਾਨ ਨੇ ਲਿਖਿਆ ਕਿ, 26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ PAU ਦੀ ਗਰਾਊਂਡ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਸਟੇਡੀਅਮ ਵਿੱਚ ਅਸੀਂ ਹੁਣੇ ਹੁਣੇ ਨਵਾਂ ਸਿੰਥੈਟਕ ਟਰੈਕ ਬਣਾਇਆ ਹੈ ਅਸੀਂ ਨਹੀਂ ਚਾਹੁੰਦੇ ਕਿ ਪਰੇਡ ਨਾਲ ਉਸਨੂੰ ਕੋਈ ਨੁਕਸਾਨ ਪਹੁੰਚੇ। ਇਸ ਦੇ ਉਨ੍ਹਾਂ ਲਿਖਿਆ ਕਿ ਪੂਰੇ ਪੰਜਾਬ ਚ ਕਿਤੇ ਵੀ ਸਿੰਥੈਟਕ ਟਰੈਕ ਵਾਲੇ ਗਰਾਂਉਡ ਵਿੱਚ ਪਰੇਡ ਨਹੀਂ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”