ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੋਵਿਡ ਡਿਊਟੀ ਦੌਰਾਨ ਦਮ ਤੋੜ ਚੁੱਕੇ ਕਰਮਚਾਰੀਆਂ ਦੇ ਪਰਿਵਾਰ ਨੂੰ ਇੱਕ ਕਰੋੜ ਦੀ ਸਹਾਇਤਾ ਰਕਮ ਦਾ ਐਲਾਨ ਸਰਕਾਰ ਵੱਲੋਂ ਕੀਤਾ ਗਿਆ ਸੀ। ਇਸ ਮਹਾਮਾਰੀ ਦੌਰਾਨ ਬਹੁਤ ਸਾਰੇ ਸਫਾਈ ਕਰਮਚਾਰੀਆਂ ਦੀ ਵੀ ਮੌਤ ਹੋਈ ਸੀ।
ਇਸੇ ਦੇ ਮੱਦੇਨਜ਼ਰ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਸੁਨੀਤਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਗਿਆ। ਉਨ੍ਹਾਂ ਦੱਸਿਆ ਕਿ ਸੁਨੀਤਾ ਜੀ EDMC ਵਿਚ ਇੱਕ ਸਫਾਈ ਕਰਮਚਾਰੀ ਸੀ ਜਿਨ੍ਹਾਂ ਦੀ ਕੋਰੋਨਾ ਦੌਰਾਨ ਡਿਊਟੀ ਕਰਦੇ ਹੋਏ ਮੌਤ ਹੋ ਗਈ ਸੀ। ਮੈਂ ਅੱਜ ਉਨ੍ਹਾਂ ਦੇ ਪਰਿਵਾਰ ਨੂੰ ਮਿਲਿਆ ਅਤੇ ਉਨ੍ਹਾਂ ਨੂੰ 1 ਕਰੋੜ ਦਾ ਚੈੱਕ ਦਿੱਤਾ ਹੈ। ਹੁਣ ਤਕ 18 ਕੋਰੋਨਾ ਵਾਰੀਅਰਸ ਨੂੰ ਅਸੀਂ 1-1 ਕਰੋੜ ਰੁਪਏ ਦੇ ਚੁੱਕੇ ਹਾਂ ਜਿਨ੍ਹਾਂ ਦੀ ਕੋਰੋਨਾ ਵਿਚ ਲੋਕਾਂ ਦੀ ਸੇਵਾ ਕਰਦੇ ਹੋਏ ਮੌਤ ਹੋ ਗਈ ਸੀ।