ਦਿੱਲੀ ਦੇ ਨਗਰ ਨਿਗਮ ਚੋਣਾਂ ਨੂੰ ਟਾਲ ਦਿੱਤਾ ਗਿਆ ਹੈ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਅੱਜ ਦਿੱਲੀ ਐੱਮ.ਸੀ.ਡੀ. ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਏਗਾ, ਪਰ ਹੁਣ ਇਸ ਨੂੰ ਅੱਗੇ ਵਧਾ ਦਿੱਤਾ ਗਿਆ ਹੈ।
ਦਿੱਲੀ ਦੇ ਚੋਣ ਕਮਿਸ਼ਨਰ ਐੱਸ.ਕੇ. ਸ਼੍ਰੀਵਾਸਤਵ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਕੁਝ ਅਜਿਹੇ ਮੁੱਦੇ ਉਠਾਏ ਹਨ ਜਿਨ੍ਹਾਂ ਦੀ ਕਾਨੂੰਨੀ ਤੌਰ ‘ਤੇ ਜਾਂਚ ਕੀਤੀ ਜਾਣੀ ਬਾਕੀ ਹੈ। ਇਸ ਲਈ ਚੋਣ ਪ੍ਰੋਗਰਾਮ ਦੇ ਐਲਾਨ ਵਿੱਚ ਦੇਰ ਹੋ ਰਹੀ ਹੈ।
ਚੋਣ ਕਮਿਸ਼ਨਰ ਨੇ ਕਿਹਾ ਕਿ ਕੇਂਦਰ ਸਰਕਾਰ ਐੱਮ. ਸੀ. ਡੀ. ਦਾ ਏਕੀਕਰਨ ਕਰਨਾ ਚਾਹੁੰਦੀ ਹੈ। ਇਸ ਨੂੰ ਲੈ ਕੇ ਅਸੀਂ ਸੋਚ ਵਿਚਾਰ ਕਰ ਰਹੇ ਹਾਂ। ਅਸੀਂ 18 ਮਈ ਤੋਂ ਪਹਿਲਾਂ ਚੋਣਾਂ ਕਰਾਉਣੀਆਂ ਹਨ। ਰਾਜ ਚੋਣ ਕਮਿਸ਼ਨਰ ਨੇ ਕਿਹਾ ਕਿ ਅੱਜ ਅਸੀਂ ਐੱਮ.ਸੀ.ਡੀ. ਚੋਣ ਦੇ ਪ੍ਰੋਗਰਾਮ ਦਾ ਐਲਾਨ ਕਰਨਾ ਚਾਹੁੰਦੇ ਸੀ ਪਰ ਉਪਰਾਜਪਾਲ ਵੱਲੋਂ ਆਏ ਸੰਦੇਸ਼ ਤੋਂ ਬਾਅਦ ਇਸ ਨੂੰ ਅੱਜ ਰੋਕਣਾ ਪਿਆ। ਕੇਂਦਰ ਸਰਕਾਰ ਵੱਲੋਂ ਦਖਲ ਦਿੱਤੇ ਜਾਣ ਤੋਂ ਬਾਅਦ ਦਿੱਲੀ ਐੱਮ.ਸੀ.ਡੀ. ਦੇ ਚੋਣ ਪ੍ਰੋਗਰਾਮ ਦਾ ਐਲਾਨ ਟਲ ਗਿਆ ਹੈ। ਜ਼ਿਕਰਯੋਗ ਹੈ ਕਿ ਅੱਜ ਐੱਮ.ਸੀ.ਡੀ. ਦੇ ਚੋਣ ਪ੍ਰੋਗਰਾਮ ਦਾ ਐਲਾਨ ਹੋਣਾ ਸੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਹਮਲਾ ਬੋਲਿਆ ਹੈ। ਕੇਜਰੀਵਾਲ ਨੇ ਕਿਹਾ ਕਿ ਚੋਣ ਕਮਿਸ਼ਨ ਦਬਾਅ ਵਿੱਚ ਕਿਉਂ ਝੁਕ ਰਿਹਾ ਹੈ? ਮੋਦੀ ਜੀ ਹੁਣ ਇਸ ਦੇਸ਼ ਵਿੱਚ ਚੋਣਾਂ ਨਹੀਂ ਕਰਾਉਣਗੇ? ਦਿੱਲੀ ਵਾਲਿਆਂ ਵਿੱਚ ਖੂਬ ਗੁੱਸਾ ਹੈ। ਕਹਿ ਰਹੇ ਹਨ ਕਿ ਇਨ੍ਹਾਂ ਦੀ ਹਿੰਮਤ ਕਿ ਚੋਣਾਂ ਨਾ ਕਰਵਾਉਣ? ਹੁਣ ਇਨ੍ਹਾਂ ਦੀ ਜ਼ਮਾਨਤ ਜ਼ਬਤ ਕਰਵਾਉਣਗੇ। ਸਾਡੇ ਸਰਵੇਅ ਵਿੱਚ ਅਜੇ 272 ਵਿੱਚੋਂ 250 ਸੀਟਾਂ ਆ ਰਹੀਆਂ ਸਨ। ਹੁਣ 260ਤੋਂ ਵੱਧ ਸੀਟਾਂ ਆਉਣਗੀਆਂ ਪਰ ਚੋਣ ਕਮਿਸ਼ਨ ਨੂੰ ਭਾਜਪਾ ਦੇ ਦਬਾਅ ਵਿੱਚ ਨਹੀਂ ਆਉਣਾ ਚਾਹੀਦਾ ਸੀ।