ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਆਪਣਾ ਅਸਤੀਫਾ ਦੇ ਦਿੱਤਾ ਹੈ। ਅਨਿਲ ਬੈਜਲ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦਿੱਤਾ।
ਦੱਸ ਦੇਈਏ ਕਿ ਅਨਿਲ ਬੈਜਲ ਨੇ ਸਾਲ 2016 ਵਿਚ ਦਿੱਲੀ ਦੇ ਉਪ ਰਾਜਪਾਲ ਦਾ ਅਹੁਦਾ ਸੰਭਾਲਿਆ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮਤਭੇਦਾਂ ਨੂੰ ਲੈ ਕੇ ਉਨ੍ਹਾਂ ਦਾ ਨਾਂ ਕਾਫੀ ਚਰਚਾ ਵਿਚ ਸੀ। ਉਹ 1969 ਬੈਚ ਦੇ ਆਈਏਐੱਸ ਅਧਿਕਾਰੀ ਸਨ ਤੇ ਅਟਲ ਬਿਹਾਰੀ ਵਾਜਪਾਈ ਸਰਕਾਰ ਵਿਚ ਕੇਂਦਰੀ ਗ੍ਰਹਿ ਸਕੱਤਰ ਵਜੋਂ ਵੀ ਕੰਮ ਕਰ ਚੁੱਕੇ ਹਨ।
30 ਦਸੰਬਰ 2021 ਨੂੰ ਹੀ ਬੈਜਲ ਦਾ ਕਾਰਜਕਾਲ ਪੂਰਾ ਹੋ ਗਿਆ ਸੀ ਪਰ ਉੁਨ੍ਹਾਂ ਨੇ ਸੇਵਾ ਵਿਚ ਵਿਸਤਾਰ ਕੀਤਾ ਸੀ। ਉਹ 5 ਸਾਲ ਤੱਕ ਦਿੱਲੀ ਦੇ ਉਪ ਰਾਜਪਾਲ ਦੇ ਅਹੁਦੇ ‘ਤੇ ਰਹੇ। ਉਹ ਦਿੱਲੀ ਦੇ 21ਵੇਂ ਰਾਜਪਾਲ ਸਨ। ਗ੍ਰਹਿ ਸਕੱਤਰ ਰਹਿਣ ਦੌਰਾਨ ਉਨ੍ਹਾਂ ਨੇ ਕਿਰਨ ਬੇਦੀ ‘ਤੇ ਕਾਰਵਾਈ ਕੀਤੀ ਸੀ ਤੇ ਉਨ੍ਹਾਂ ਨੂੰ ਹੈੱਡ ਆਫ ਜੇਲਸ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਉੁਨ੍ਹਾਂ ‘ਤੇ ਜੇਲ੍ਹ ਦੇ ਨਿਯਮਾਂ ਦਾ ਉਲੰਘਣਾ ਕਰਨ ਦਾ ਦੋਸ਼ ਸੀ।
ਉਨ੍ਹਾਂ ਨੇ ਕਈ ਮੰਤਰਾਲਿਆਂ ਤੋਂ ਮਹੱਤਵਪੂਰਨ ਅਹੁਦਿਆਂ ਦੀ ਜ਼ਿੰਮੇਵਾਰੀ ਸੰਭਾਲੀ ਹੈ। ਉਹ ਦਿੱਲੀ ਵਿਕਾਸ ਅਥਾਰਟੀ ਦੇ ਉਪ ਸਕੱਤਰ ਵਜੋਂ ਵੀ ਕੰਮ ਕਰ ਚੁੱਕੇ ਹਨ। 2006 ਵਿੱਚ, ਉਹ ਸ਼ਹਿਰੀ ਵਿਕਾਸ ਮੰਤਰਾਲੇ ਦੇ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ। ਇਸ ਤੋਂ ਬਾਅਦ ਜਵਾਹਰ ਲਾਲ ਨਹਿਰੂ ਰਾਸ਼ਟਰੀ ਸ਼ਹਿਰੀ ਨਵੀਨੀਕਰਨ ਮਿਸ਼ਨ ਵਿਚ ਸ਼ਾਮਲ ਹੋਏ।
ਵੀਡੀਓ ਲਈ ਕਲਿੱਕ ਕਰੋ -: