ਨਵੀਂ ਦਿੱਲੀ : ਰੂਸ ਵੱਲੋਂ ਹਮਲੇ ਤੋਂ ਬਾਅਦ ਯੂਕਰੇਨ ਵਿੱਚ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਇਨ੍ਹਾਂ ਮੁਸ਼ਕਲ ਹਾਲਾਤਾਂ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉਥੇ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ। ਦਿੱਲੀ ਕਮੇਟੀ ਵੱਲੋਂ 20 ਲੋਕਾਂ ਦਾ ਵਫ਼ਦ ਯੂਕਰੇਨ ’ਚ ਫ਼ਸੇ ਲੋਕਾਂ ਦੀ ਮਦਦ ਲਈ ਭੇਜਿਆ ਜਾਵੇਗਾ, ਜਿਸ ਵਿਚ ਕਮੇਟੀ ਦੇ ਸੀਨੀਅਰ ਮੈਂਬਰ, ਸਟਾਫ਼ ਤੋਂ ਇਲਾਵਾ ਵਾਲੰਟੀਅਰ ਮੌਜੂਦ ਹੋਣਗੇ।
ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਮੀਡੀਆ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਵਫ਼ਦ ਦੋ ਹਿੱਸਿਆਂ ’ਚ ਵੰਡਿਆ ਜਾਵੇਗਾ ਇਕ ਵਫ਼ਦ ਪੌਲੈਂਡ ਦੇ ਬਾਰਡਰ ਅਤੇ ਦੂਜਾ ਵਫ਼ਦ ਸਲੋਵਾਕੀਆ ਵਿਖੇ ਲੋਕਾਂ ਦੀ ਮਦਦ ਕਰਨ ਲਈ ਪੁੱਜੇਗਾ। ਉਨ੍ਹਾਂ ਦੱਸਿਆ ਕਿ ਇਹ ਵਫ਼ਦ ਉੱਥੇ ਲੰਗਰ ਤੇ ਮੈਡੀਕਲ ਸੁਵਿਧਾਵਾਂ ਦਾ ਕੈਂਪ ਲਗਾਏਗਾ ਤੇ ਹਰ ਸੰਭਵ ਮਦਦ ਫ਼ਸੇ ਹੋਏ ਲੋਕਾਂ ਤੱਕ ਪਹੁੰਚਾਏਗਾ।
ਉਨ੍ਹਾਂ ਕਿਹਾ ਕਿ ਜੰਗ ਤੋਂ ਬਾਅਦ ਹਾਲਾਤ ਹੋਰ ਵੀ ਬਦਤਰ ਹੋ ਜਾਂਦੇ ਹਨ ਅਤੇ ਅਜਿਹੀ ਸਥਿਤੀ ਵਿਚ ਲੋਕਾਂ ਨੂੰ ਮਦਦ ਦੀ ਲੋੜ ਵਧੇਰੇ ਹੁੰਦੀ ਹੈ। ਇਸ ਲਈ ਦਿੱਲੀ ਕਮੇਟੀ ਮਨੁੱਖਤਾ ਪ੍ਰਤੀ ਆਪਣਾ ਫ਼ਰਜ ਸਮਝਦੇ ਹੋਏ ਇੱਕ ਵਫ਼ਦ ਉੱਥੇ ਭੇਜ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਕਾਲਕਾ ਤੇ ਕਾਹਲੋਂ ਨੇ ਜਾਣਕਾਰੀ ਦਿੰਦਿਆ ਇਹ ਵੀ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਪਹਿਲਾਂ ਵੀ ਇਸੇ ਤਰ੍ਹਾਂ ਦੇਸ਼ ਵਿਚ ਆਪਦਾ ਦੇ ਸਮੇਂ ਉਤਰਾਖੰਡ, ਗੁਜਰਾਤ, ਕਸ਼ਮੀਰ, ਉੱਤਰ ਪ੍ਰੇਦਸ਼, ਪੰਜਾਬ ਤੋਂ ਲੈ ਕੇ ਵਿਦੇਸ਼ਾਂ ਨੇਪਾਲ ਤੇ ਹੋਰ ਮੁਲਕਾਂ ਤਕ ਆਪਣੀਆਂ ਸੇਵਾਵਾਂ ਲੋਕ ਭਲਾਈ ਲਈ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦਾ ਮੁੱਖ ਟੀਚਾ ਤੇ ਮੰਤਵ ਹੈ ਲੋਕਾਈ ਦੀ ਹਰ ਸੰਭਵ ਸੇਵਾ ਕਰਨਾ। ਅਸੀਂ ਗੁਰੂ ਉਪਦੇਸ਼ ‘ਤੇ ਚਲਦਿਆਂ ‘ਸਭੇ ਸਾਝੀਵਾਲ ਸਦਾਇਨਿ ਤੂੰ ਕਿਸੈ ਨ ਦਿਸਹਿ ਬਾਹਰਾ ਜੀੳ’’ ਦੇ ਉਪਦੇਸ਼ ਅਨੁਸਾਰ ਇਹ ਫ਼ੈਸਲਾ ਲਿਆ ਹੈ।