ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਸੁਰਤਾਪੁਰ ਵਿਖੇ ਅੱਜ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਵੱਲੋਂ ਛਾਪਾ ਮਾਰਿਆ ਗਿਆ।ਸਿਹਤ ਮੰਤਰੀ ਸਤਿੰਦਰ ਜੈਨ ਵੱਲੋਂ ਉਥੋਂ ਦੀ ਡਿਸਪੈਂਸਰੀ ਦਾ ਦੌਰਾ ਕੀਤਾ ਗਿਆ ਜਿਥੇ ਉਨ੍ਹਾਂ ਨੂੰ ਤਾਲਾ ਲੱਗਾ ਹੋਇਆ ਮਿਲਿਆ ਤੇ ਨਾਲ ਹੀ ਉਥੇ ਕੋਈ ਸਟਾਫ ਮੈਂਬਰ ਵੀ ਮੌਜੂਦ ਨਹੀਂ ਸੀ। ਉਨ੍ਹਾਂ ਵੱਲੋਂ ਹਲਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਜਿਨ੍ਹਾਂ ਨੇ ਸਿਹਤ ਸਹੂਲਤਾਂ ਦੇ ਮਾੜੇ ਪ੍ਰਬੰਧਾਂ ਬਾਰੇ ਦੱਸਿਆ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਡਿਸਪੈਂਸਰੀ ਉਤੇ ਅਕਸਰ ਤਾਲਾ ਲੱਗਾ ਰਹਿੰਦਾ ਹੈ ਤੇ ਉਨ੍ਹਾਂ ਨੂੰ ਇਥੇ ਦਵਾਈ ਤੱਕ ਵੀ ਨਹੀਂ ਮਿਲਦੀ।
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੌਦੀਆ ਪੰਜਾਬ ਦੇ ਸਿੱਖਿਆ ਮਾਡਲ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ ‘ਤੇ ਲੈ ਰਹੇ ਸਨ। ਇੰਨਾ ਹੀ ਨਹੀਂ ਆਮ ਆਦਮੀ ਪਾਰਟੀ ਦੇ ਪੰਜਾਬ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਵੀ ਲਗਾਤਾਰ ਚੰਨੀ ਖਿਲਾਫ ਬਿਆਨਬਾਜ਼ੀ ਕੀਤੀ ਜਾਂਦੀ ਰਹੀ ਹੈ। ਉਦੋਂ CM ਚੰਨੀ ਨੇ ਵਿਰੋਧੀ ਪਾਰਟੀਆਂ ਨੂੰ ਅਜਿਹਾ ਨਾ ਕਰਨ ਦੀ ਚੇਤਾਵਨੀ ਦਿੱਤੀ ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਪਰ ਇਨ੍ਹਾਂ ਸਭ ਤੋਂ ਬੇਖਬਰ ਵਿਰੋਧੀ ਪਾਰਟੀਆਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਸਿਹਤ ਸਹੂਲਤਾਂ ਦੇ ਵੱਡੇ-ਵੱਡੇ ਦਾਅਵਿਆਂ ਦਾ ਦਮ ਭਰਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਖੁਦ ਦਾ ਹਲਕਾ ਸਿਹਤ ਸਹੂਲਤਾਂ ਤੋਂ ਵਾਂਝਾ ਹੈ।