Delhi High Court : ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੱਲ੍ਹ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਸੀ। 25 ਅਪ੍ਰੈਲ ਨੂੰ ਵੋਟਾਂ ਪੈਣਗੀਆਂ । 31 ਮਾਰਚ ਤੋਂ ਨਾਮਜ਼ਦਗੀਆਂ ਪੱਤਰ ਭਰੇ ਜਾਣਗੇ। 7 ਅਪ੍ਰੈਲ ਤੱਕ ਨਾਮਜ਼ਦਗੀ ਪੱਤਰ ਭਰਨ ਦਾ ਸਮਾਂ ਰੱਖਿਆ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ 28 ਅਪ੍ਰੈਲ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਪਰ ਭਾਰਤ ਸਰਕਾਰ ਤੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ ਤੇ ਇਸ ‘ਤੇ ਵੀ ਰਾਜਨੀਤੀ ਖੇਡੀ ਜਾ ਰਹੀ ਸੀ ਪਰ ਦਿੱਲੀ ਹਾਈਕੋਰਟ ਵੱਲੋਂ ਸਾਰੀਆਂ ਅੜਚਨਾਂ ਨੂੰ ਹਟਾ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ DSGMC ਚੋਣਾਂ ਕਰਵਾਈਆਂ ਜਾ ਸਕਣਗੀਆਂ।
ਇਸ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਲੋਕਤੰਤਰੀ ਪ੍ਰਕਿਰਿਆ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਅਕਾਲੀਆਂ ਦਲ ਫਰਮ ਨੂੰ ਰੋਕਣ ਲਈ GOI ਅਤੇ ‘ਆਪ’ ਵੱਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਰੋਕਣ ਦੀਆਂ ਸਾਰੀਆਂ ਕੋਸ਼ਿਸ਼ਾਂ ਗੁਰੂ ਸਾਹਿਬ ਦੇ ਅਸ਼ੀਰਵਾਦ ਨਾਲ ਅਸਫਲ ਰਹੀਆਂ ਹਨ। ਸਾਰੀਆਂ ਰੁਕਾਵਟਾਂ ਦੇ ਬਾਵਜੂਦ, ਪਾਰਟੀ ਕੋਰਟ ਦੇ ਆਦੇਸ਼ ‘ਤੇ ਪੋਲ ਸਿੰਬਲ ‘Bucket’ ਨੂੰ ਜਿੱਤਣ ਵਿਚ ਕਾਮਯਾਬ ਰਹੀ। ਗੰਦੀ ਰਾਜਨੀਤੀ ‘ਤੇ ਸੱਚਾਈ ਜਿੱਤ ਗਈ।