ਨਵੀਂ ਦਿੱਲੀ : ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸ਼ੁੱਕਰਵਾਰ ਨੂੰ ਗੈਂਗਸਟਰ ਦੀਪਕ ਟੀਨੂੰ ਦੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਵਧਾ ਦਿੱਤਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪਿਛਲੇ ਹਫਤੇ ਟੀਨੂੰ ਨੂੰ ਗ੍ਰਿਫਤਾਰ ਕੀਤਾ ਸੀ, ਜੋ ਕਿ 1 ਅਕਤੂਬਰ ਨੂੰ ਪੰਜਾਬ ਪੁਲਿਸ ਦੀ ਹਿਰਾਸਤ ‘ਚੋਂ ਫਰਾਰ ਹੋ ਗਿਆ ਸੀ।
ਟੀਨੂੰ ਨੂੰ ਪਿਛਲੇ ਹਫਤੇ ਸੱਤ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪਟਿਆਲਾ ਹਾਊਸ ਕੋਰਟ ਦੇ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ਨੇ ਇਸ ਦੌਰਾਨ ਦੀਪਕ ਟੀਨੂੰ ਨੂੰ ਟਰਾਂਜ਼ਿਟ ਰਿਮਾਂਡ ‘ਤੇ ਪੰਜਾਬ ਭੇਜਣ ਤੋਂ ਵੀ ਇਨਕਾਰ ਕਰ ਦਿੱਤਾ। ਪੰਜਾਬ ਪੁਲਿਸ ਵੱਲੋਂ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ ਗਈ ਸੀ।
ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਗੈਂਗਸਟਰ ਦੀਪਕ ਟੀਨੂੰ ਹਾਲ ਹੀ ‘ਚ ਪੰਜਾਬ ਦੀ ਮਾਨਸਾ ਪੁਲਸ ਦੀ ਹਿਰਾਸਤ ‘ਚੋਂ ਫਰਾਰ ਹੋ ਗਿਆ ਸੀ ਅਤੇ ਬਾਅਦ ‘ਚ ਸਪੈਸ਼ਲ ਸੈੱਲ ਦੀ ਇੰਟੈਲੀਜੈਂਸ ਯੂਨਿਟ ਨੇ ਰਾਜਸਥਾਨ ਦੇ ਅਜਮੇਰ ਦੇ ਇਕ ਪਿੰਡ ਤੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ।
ਸਪੈਸ਼ਲ ਸੈੱਲ ਮੁਤਾਬਕ ਦੀਪਕ ਟੀਨੂੰ ਨੂੰ ਮਾਨਸਾ ਤੋਂ ਫਰਾਰ ਹੋਣ ਤੋਂ ਬਾਅਦ ਸਿੱਧੇ ਰਾਜਸਥਾਨ ਦੀ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਸੀ। ਰਿਪੋਰਟਾਂ ਮੁਤਾਬਕ ਪਾਕਿਸਤਾਨ ਤੋਂ ਹੈਂਡ ਗ੍ਰੇਨੇਡ ਅਤੇ ਹਥਿਆਰਾਂ ਦੀ ਖੇਪ ਡਰੋਨ ਰਾਹੀਂ ਲਾਰੈਂਸ ਗੈਂਗ ਤੱਕ ਪਹੁੰਚੀ ਸੀ, ਜਿਸ ਦੀ ਵਰਤੋਂ ਵੱਡੇ ਪੱਧਰ ‘ਤੇ ਕਤਲੇਆਮ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ।
ਇਹ ਵੀ ਪੜ੍ਹੋ : ਪਾਤੜਾ ਟੋਲ ਪਲਾਜ਼ਾ 476 ਦਿਨ ਲਈ ਹੋਰ ਵਧਿਆ, ਸਰਕਾਰ ‘ਤੇ ਭੜਕੇ ਲੋਕ
ਸਪੈਸ਼ਲ ਸੈੱਲ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਹੈਂਡ ਗ੍ਰੇਨੇਡ ਦੀਪਕ ਤੱਕ ਕਿਵੇਂ ਪਹੁੰਚਿਆ ਅਤੇ ਕਿਹੜੇ ਰਸਤੇ ਰਾਹੀਂ ਪਹੁੰਚਿਆ। ਦੀਪਕ ਟੀਨੂੰ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਹਿਯੋਗੀ ਹੈ ਅਤੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਹੱਤਿਆ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ।
ਵੀਡੀਓ ਲਈ ਕਲਿੱਕ ਕਰੋ -: