ਦਿੱਲੀ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਵੱਲੋਂ ਆਪਣੀ ਸੁਰੱਖਿਆ ਨੂੰ ਲੈ ਕੇ ਖਦਸ਼ਾ ਜਤਾਏ ਜਾਣ ਮਗਰੋਂ ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਉਨ੍ਹਾਂ ਲਈ ਜ਼ਰੂਰੀ ਸੁਰੱਖਿਆ ਦਾ ਇੰਤਜ਼ਾਮ ਕਰੇਗੀ।
ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਬੱਗਾ ਨੂੰ ਦਿੱਲੀ ਦੇ ਜਨਕਪੁਰੀ ਵਿੱਚ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਸੀ, ਪਰ ਦਿੱਲੀ ਪੁਲਿਸ ਇਹ ਕਹਿੰਦ ਹੋਏ ਉਨ੍ਹਾਂ ਨੂੰ ਹਰਿਆਣਾ ਵਾਪਿਸ ਲੈ ਆਈ ਸੀ ਕਿ ਪੰਜਾਬ ਪੁਲਿਸ ਨੇ ਉਸ ਨੂੰ ਗ੍ਰਿਫਤਾਰੀ ਬਾਰੇ ਕੋਈ ਸੂਚਨਾ ਨਹੀਂ ਦਿੱਤੀ।
ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਬੱਗਾ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਡਰ ਪ੍ਰਗਟਾਇਆ ਹੈ। ਅਸੀਂ ਸੁਰੱਖਿਆ ਦੇ ਲੋੜੀਂਦੇ ਇੰਤਜ਼ਾਮ ਕਰਾਂਗੇ। ਦਿੱਲੀ ਪੁਲਿਸ ਨੇ ਬੱਗਾ ਦੇ ਪਿਤਾ ਪ੍ਰਿਤਪਾਲ ਸਿੰਘ ਬੱਗਾ ਦੀ ਸ਼ਿਕਾਇਤ ‘ਤੇ ਸ਼ੁੱਕਰਵਾਰ ਨੂੰ ਅਗਵਾ ਦਾ ਇੱਕ ਮਾਮਲਾ ਦਰਜ ਕੀਤਾ ਸੀ। ਉਨ੍ਹਾਂ ਦੇ ਪਿਤਾ ਨੇ ਦੋਸ਼ ਲਾਇਆ ਸੀ ਕਿ ਕੁਝ ਲੋਕ ਸਵੇਰੇ ਕਰੀਬ ਅੱਠ ਵਜੇ ਉਨ੍ਹਾਂ ਦੇ ਘਰ ਆਏ ਤੇ ਉਨ੍ਹਾਂ ਦੇ ਬੇਟੇ ਨੂੰ ਅਗਵਾ ਕਰਕੇ ਲੈ ਗਏ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦਿੱਲੀ ਪੁਲਿਸ ਅਧਿਕਾਰੀਆਂ ਮੁਤਾਬਕ ਭਾਰਤੀ ਜਨਤਾ ਯੁਵਾ ਮੋਰਚਾ ਦੇ ਕੌਮੀ ਸਕੱਤਰ ਬੱਗਾ ਨੂੰ ਪਿਛਲੇ ਮਹੀਨੇ ਮੋਹਾਲੀ ਵਿੱਚ ਉਨ੍ਹਾਂ ਖਿਲਾਫ ਦਰਜ ਇੱਕ ਮਾਮਲੇ ਦੇ ਸੰਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ ਸ਼ੁੱਕਰਵਾਰ ਦੇਰ ਰਾਤ ਇੱਕ ਮੈਜਿਸਟ੍ਰੇਟ ਅੱਗੇ ਪੇਸ਼ ਕੀਤਾ ਗਿਆ। ਪ੍ਰਤਪਾਲ ਬੱਗਾ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਆਪਣੇ ਦੋਸਤਾਂ ਤੇ ਸਮਰਥਕਾਂ ਦੇ ਨਾਲ ਦੇਰ ਰਾਤ ਕਰੀਬ ਇੱਕ ਵਜੇ ਘਰ ਪਰਤਿਆ ਸੀ।