ਗ੍ਰਹਿ ਮੰਤਰਾਲੇ ਨੇ ਦਿੱਲੀ ਸਰਕਾਰ ਦੇ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਦਿੱਲੀ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਇਸ ਤੋਂ ਪਹਿਲਾਂ CM ਕੇਜਰੀਵਾਲ ਨੇ ਕੇਂਦਰ ‘ਤੇ ਦਿੱਲੀ ਦਾ ਬਜਟ ਰੋਕਣ ਦਾ ਦੋਸ਼ ਲਗਾਇਆ ਸੀ।
ਜਾਣਕਾਰੀ ਮੁਤਾਬਕ ਉਪ ਰਾਜਪਾਲ ਜ਼ਰੀਏ ਗ੍ਰਹਿ ਮੰਤਰਾਲੇ ਨੇ ਦਿੱਲੀ ਸਰਕਾਰ ਤੋਂ ਮੰਗ ਪੱਤਰ ਸਣੇ ਤਿੰਨ ਮੁੱਦਿਆਂ ‘ਤੇ ਜਵਾਬ ਮੰਗਿਆ ਸੀ। ਇਸ ‘ਤੇ ਦਿੱਲੀ ਸਰਕਾਰ ਨੇ ਜਵਾਬ ਨਹੀਂ ਦਿੱਤਾ ਸੀ। ਇਸ ਲਈ ਬਜਟ ਨੂੰ ਮਨਜ਼ੂਰੀ ਨਹੀਂ ਮਿਲੀ ਸੀ। ਉਦੋਂ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਨੂੰ ਚਿੱਠੀ ਲਿਖ ਕੇ ਕਿਹਾ ਕਿ ਬਜਟ ਨਾ ਰੋਕੋ। ਅੱਜ ਹੀ ਦਿੱਲੀ ਸਰਕਾਰ ਨੇ ਇਸ ਨੂੰ ਵਾਪਸ ਗ੍ਰਹਿ ਮੰਤਰਾਲੇ ਨੂੰ ਭੇਜਿਆ ਸੀ।
ਮੁੱਖ ਮੰਤਰੀ ਕੇਜਰੀਵਾਲ ਨੇ ਇਸ ਮਸਲੇ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖੀ ਹੈ। ਉੁਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜੀ ਦਿੱਲੀ ਦੇ ਲੋਕਾਂ ਤੋਂ ਤੁਸੀਂ ਕਿਉਂ ਨਾਰਾਜ਼ ਹੋ। ਕ੍ਰਿਪਾ ਬਜਟ ਨਾ ਰੋਕੋ। ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ 75 ਸਾਲ ਦੇ ਇਤਿਹਾਸ ਵਿਚ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਦਿੱਲੀ ਵਿਚ ਬਜਟ ਪੇਸ਼ ਹੋਣ ਤੋਂ ਇਕ ਦਿਨ ਪਹਿਲਾਂ ਕੇਂਦਰ ਨੇ ਇਸ ‘ਤੇ ਰੋਕ ਲਗਾ ਦਿੱਤੀ।
ਵਿੱਤ ਮੰਤਰੀ ਕੈਲਾਸ਼ ਗਹਿਲੋਤ ਨੇ ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਵਿਚ ਦੱਸਿਆ ਕਿ ਬਜਟ ਦੀ ਫਾਈਲ ਨੂੰ ਅਪਰੂਵਲ ਲਈ ਦੁਬਾਰਾ ਗ੍ਰਹਿ ਮੰਤਰਾਲੇ ਭੇਜ ਦਿੱਤਾ ਗਿਆ ਹੈ।ਉਨ੍ਹਾਂ ਨੇ ਬਜਟ ਰੋਕੇ ਜਾਣ ‘ਤੇ ਅਫਸੋਸ ਪ੍ਰਗਟਾਉਂਦੇ ਹੋਏ ਕਿਹਾ ਕਿ ਜਨਤਾ ਦਾ ਚੁਣਿਆ ਹੋਇਆ ਮੁੱਖ ਮੰਤਰੀ ਤੇ ਕੈਬਨਿਟ ਹੋਣ ਦਾ ਕੀ ਫਾਇਦਾ ਜਦੋਂ ਤੱਕ ਬਜਟ ਤੱਕ ਪਾਸ ਨਾ ਕਰ ਸਕੇ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਨੇ ਹਾਈਕੋਰਟ ਨੂੰ ਦਿੱਤੀ ਅਹਿਮ ਜਾਣਕਾਰੀ
ਕੇਜਰੀਵਾਲ ਦੇ ਬਿਆਨ ‘ਤੇ ਉੁਪ ਰਾਜਪਾਲ ਆਫਿਸ ਨੇ ਸਟੇਟਮੈਂਟ ਜਾਰੀ ਕੀਤਾ ਜਿਸ ਵਿਚ ਦੱਸਿਆ ਗਿਆ ਕਿ LG ਵੀਕੇ ਸਕਸੈਨਾ ਨੇ ਬਜਟ ਪਾਸ ਕਰਕੇ ਕੁਝ ਨੋਟਸ ਜੋੜ ਕੇ ਉਸ ਨੂੰ 9 ਮਾਰਚ ਨੂੰ ਦਿੱਲੀ ਸਰਕਾਰ ਕੋਲ ਭੇਜਿਆ ਸੀ। ਦਿੱਲੀ ਸਰਕਾਰ ਨੇ ਫਿਰ ਇਸ ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਲਈ ਗ੍ਰਹਿ ਮੰਤਰਾਲੇ ਨੂੰ ਭੇਜਿਆ।
LG ਆਫਿਸ ਤੋਂ ਸਟੇਟਮੈਂਟ ਜਾਰੀ ਹੋਣ ਦੇ ਬਾਅਦ ਵਿੱਤ ਮੰਤਰੀ ਕੈਲਾਸ਼ ਗਹਿਲੋਤ ਨੇ ਦੇਰ ਸ਼ਾਮ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲੇ ਨੇ ਬਜਟ ਨੂੰ ਲੈ ਕੇ ਆਪਣੀ ਕੁਝ ਚਿੰਤਾ ਜ਼ਾਹਿਰ ਕੀਤੀ ਸੀ ਤੇ 17 ਮਾਰਚ ਨੂੰ ਚੀਫ ਸੈਕ੍ਰੇਟਰੀ ਨੂੰ ਇਕ ਚਿੱਠੀ ਭੇਜ ਕੇ ਬਜਟ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: