ਚੰਡੀਗੜ੍ਹ: ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਰਾਜ ਭਵਨ ਪਹੁੰਚਿਆ। ਇਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ਦੀ ਆਬਕਾਰੀ ਨੀਤੀ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ।
ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਦਿੱਲੀ ਵਿੱਚ ਸ਼ਰਾਬ ਨੀਤੀ ਦੀ ਜਾਂਚ ਹੋਈ ਤਾਂ ਸੀਬੀਆਈ ਨੇ ਕੇਸ ਦਰਜ ਕੀਤਾ ਕਿਉਂਕਿ ਇਸ ਵਿੱਚ ਕਰੋੜਾਂ ਦਾ ਘਪਲਾ ਹੋਇਆ ਸੀ। ਇਸੇ ਤਰਜ਼ ’ਤੇ ਪੰਜਾਬ ਦੀ ਆਬਕਾਰੀ ਨੀਤੀ ਵਿੱਚ ਵੀ ਘਪਲਾ ਹੋਇਆ ਹੈ। ਕਿਉਂਕਿ ਇੱਥੇ ਦੀ ਨੀਤੀ ਦਿੱਲੀ ਦੀ ਨੀਤੀ ਦੀ ਤਰਜ਼ ‘ਤੇ ਬਣੀ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ 500 ਕਰੋੜ ਦਾ ਘਪਲਾ ਹੈ। L1 ਦਾ ਮੁਨਾਫਾ 5 ਫੀਸਦੀ ਤੋਂ ਵਧ ਕੇ 10 ਫੀਸਦੀ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਤੋਂ ਪੈਸੇ ਲਏ ਜਿਨ੍ਹਾਂ ਦਾ ਮੁਨਾਫਾ ਵਧ ਗਿਆ। ਜਿਸ ਕੰਪਨੀ ਨੂੰ ਦਿੱਲੀ ਵਿੱਚ L1 ਲਾਇਸੈਂਸ ਦਿੱਤਾ ਗਿਆ ਸੀ, ਉਸੇ ਕੰਪਨੀ ਨੂੰ ਪੰਜਾਬ ਵਿੱਚ ਵੀ ਲਾਇਸੈਂਸ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਬਕਾਰੀ ਨੀਤੀ ਦੀ ਜਾਂਚ ਈਡੀ ਅਤੇ ਸੀਬੀਆਈ ਤੋਂ ਕਰਵਾਈ ਜਾਵੇ, ਇਹ ਮੰਗ ਰਾਜਪਾਲ ਨੂੰ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸੋਨਾਲੀ ਫੋਗਾਟ ਦੇ ਕਤਲ ਤੋਂ ਠੀਕ ਪਹਿਲਾਂ ਫਾਰਮ ਹਾਊਸ ਤੋਂ ਹਟਾਈ ਗਈ ਸੀ CCTV ਫੁਟੇਜ, ਸ਼ੱਕੀ ਹਿਰਾਸਤ ‘ਚ
ਦੂਜੇ ਪਾਸੇ ਸੁਖਬੀਰ ਬਾਦਲ ਨੇ ਐਸਆਈਟੀ ਤੋਂ ਮਿਲੇ ਸੰਮਨਾਂ ‘ਤੇ ਬੋਲਦੇ ਹੋਏ ਕਿਹਾ ਕਿ ਜਿੰਨੇ ਵੀ ਸੰਮਨ ਭੇਜੇ ਗਏ ਹਨ, ਮੈਂ ਜਾਂਚ ਲਈ ਤਿਆਰ ਹਾਂ। ਮੇਰੀ 30 ਤਰੀਕ ਨੂੰ ਜ਼ੀਰਾ ਦੀ ਅਦਾਲਤ ਵਿੱਚ ਪੇਸ਼ੀ ਸੀ। ਮੈਂ ਆਪ ਹੀ ਉਨ੍ਹਾਂ ਨੂੰ ਫੋਨ ਕੀਤਾ ਕਿ ਅੱਜ ਮੇਰੀ ਅਦਾਲਤ ਵਿੱਚ ਤਰੀਕ ਹੈ, ਅੱਗੇ ਕਦੋਂ ਆਉਣਾ ਹੈ।
ਵੀਡੀਓ ਲਈ ਕਲਿੱਕ ਕਰੋ -: