ਚੰਡੀਗੜ੍ਹ: ਸੂਬੇ ਭਰ ਦੇ ਕਿਸਾਨਾਂ ਨੇ ਚੰਡੀਗੜ੍ਹ ਤੋਂ ਰਾਜਪਾਲ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਦਿਆਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ ਹੈ। ਕਿਸਾਨ ਆਗੂਆਂ ਵੱਲੋਂ ਏਡੀਸੀ ਨੂੰ ਮੰਗ ਪੱਤਰ ਰਾਜਪਾਲ ਨੂੰ ਸੌਂਪਿਆ ਗਿਆ। ਇਸ ਵਿੱਚ ਐਮ.ਐਸ.ਪੀ., ਲਖੀਮਪੁਰ ਖੀਰੀ, ਬਿਜਲੀ ਸੋਧ ਬਿੱਲ 2022 ਵਾਪਸ ਲੈਣ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ, ਕਿਸਾਨ ਤੇ ਖੇਤ-ਮਜ਼ਦੂਰਾਂ ਲਈ ਮਹੀਨਾਵਾਰ ਪੈਨਸ਼ਨ ਸਕੂਮ ਲਾਗੂ ਕਰਨ ਸਣੇ ਕਈ ਮੰਗਾਂ ਦਿੱਤੀਆਂ ਗਈਆਂ ਹਨ।
ਹਾਲਾਂਕਿ ਕਿਸਾਨ ਆਗੂ ਰਾਜਪਾਲ ਨੂੰ ਵੀ ਮਿਲਣਗੇ। ਮਿਲੀ ਜਾਣਕਾਰੀ ਅਨੁਸਾਰ 33 ਜਥੇਬੰਦੀਆਂ ਦਾ ਵਫ਼ਦ ਰਾਜਪਾਲ ਨੂੰ ਮਿਲਿਆ। ਇਸ ਸਬੰਧੀ 8 ਦਸੰਬਰ ਨੂੰ ਮੀਟਿੰਗ ਹੋਵੇਗੀ ਜਿਸ ਵਿੱਚ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕੀਤੀ ਜਾਵੇਗੀ। ਫਿਲਹਾਲ ਕਿਸਾਨਾਂ ਨੇ ਆਪਣਾ ਅੱਜ ਦਾ ਧਰਨਾ ਸਮਾਪਤ ਕਰ ਦਿੱਤਾ ਹੈ।
ਕਿਸਾਨਾਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ। ਲਖੀਮਪੁਰ ਖੀਰੀ ਮਾਮਲੇ ‘ਚ ਕਿਸਾਨਾਂ ਨੇ ਇਨਸਾਫ਼, ਐਮਐਸਪੀ ਗਰੰਟੀ ਐਕਟ, ਕਿਸਾਨ ਦੇ ਪਰਚੇ ਰੱਦ ਕਰਨ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੇ ਅਖੀਰ ਵਿੱਚ ਕਿਸਾਨਾਂ ਨਾਲ ਵਾਅਦੇ ਕੀਤੇ ਸਨ ਜੋ ਅਜੇ ਤੱਕ ਪੂਰੇ ਨਹੀਂ ਕੀਤੇ ਹਨ।
ਇਹ ਵੀ ਪੜ੍ਹੋ : ਸੁੱਚਾ ਸਿੰਘ ਲੰਗਾਹ ਦੀ ਪੰਥ ‘ਚ ਹੋਈ ਵਾਪਸੀ, ਸਿੰਘ ਸਾਹਿਬਾਨਾਂ ਨੇ ਸੁਣਾਈ 21 ਦਿਨ ਦੀ ਸਜ਼ਾ
ਇਕੱਠ ਨੂੰ ਹਰਿੰਦਰ ਸਿੰਘ ਲੱਖੋਵਾਲ, ਡਾ. ਦਰਸ਼ਨਪਾਲ, ਬੂਟਾ ਸਿੰਘ, ਜੋਗਿੰਦਰ ਉਗਰਾਹਾਂ, ਹਰਮੀਤ ਸਿੰਘ ਕਾਦੀਆਂ, ਨਿਰਭੈ ਸਿੰਘ ਢੁੱਡੀਕੇ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ, ਮਨਜੀਤ ਸਿੰਘ ਰਾਏ, ਬਲਜੀਤ ਸਿੰਘ ਗਰੇਵਾਲ, ਡਾ. ਸਤਨਾਮ ਅਜਨਾਲਾ, ਸਤਨਾਮ ਸਿੰਘ ਬਹਿਰੂ, ਜੰਗਵੀਰ ਸਿੰਘ ਚੌਹਾਨ ਸਣੇ ਕਈ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ।
ਵੀਡੀਓ ਲਈ ਕਲਿੱਕ ਕਰੋ -: