ਪੰਜਾਬ ਵਿਚ ਭਾਰੀ ਮੀਂਹ ਦੇ ਬਾਅਦ ਡੇਂਗੂ ਦਾ ਕਹਿਰ ਜਾਰੀ ਹੈ। ਪੰਜਾਬ ਦੇ ਸਿਹਤ ਵਿਭਾਗ ਨੇ ਇਸ ਸਬੰਧੀ ਇਕ ਮੀਟਿੰਗ ਕੀਤੀ। ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਸੂਬੇ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵੱਖ-ਵੱਖ ਵਿਭਾਗਾਂ ਵੱਲੋਂ ਡੇਂਗੂ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਜਾਇਜ਼ਾ ਲਿਆ। ਮੰਤਰੀ ਨੇ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਨੂੰ ਕੰਟਰਲ ਕਰਨ ਲਈ ਕੰਮ ਕਰਨ ਦਾ ਨਿਰਦੇਸ਼ ਦਿੱਤਾ।
ਸਿਹਤ ਮੰਤਰੀ ਨੇ ਸੂਬੇ ਦੇ ਲੋਕਲ ਬਾਡੀ ਵਿਭਾਗਾਂ ਅਤੇ ਪੇਂਡੂ ਵਿਕਾਸ ਅਧਿਕਾਰੀਆਂ ਨੂੰ ਡੇਂਗੂ ਅਤੇ ਮਲੇਰੀਆ ‘ਤੇ ਕਾਬੂ ਪਾਉਣ ਲਈ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਮੰਤਰੀ ਜੋੜੇਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਡੇਂਗੂ ਇੱਕ ਨੋਟੀਫਾਈਡ ਬਿਮਾਰੀ ਹੈ। ਉਨ੍ਹਾਂ ਨੇ ਇਸ ਦੇ ਟੈਸਟਿੰਗ ਦੀਆਂ ਨਿਰਧਾਰਤ ਕੀਮਤਾਂ ਵੀ ਦੱਸੀਆਂ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਤਰਫੋਂ ਸੂਬੇ ਭਰ ਦੇ ਪ੍ਰਾਈਵੇਟ ਹਸਪਤਾਲਾਂ ਅਤੇ ਲੈਬਾਰਟਰੀਆਂ ਵਿੱਚ ਡੇਂਗੂ ਦੇ ਟੈਸਟ ਦੀ ਕੀਮਤ 600 ਰੁਪਏ ਰੱਖੀ ਗਈ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਟੈਸਟ ਕਰਵਾ ਸਕਣ। ਸਿਹਤ ਮੰਤਰੀ ਨੇ ਦੱਸਿਆ ਕਿ ਵੀਰਵਾਰ 29 ਸਤੰਬਰ ਤੱਕ ਸੂਬੇ ਵਿੱਚ ਡੇਂਗੂ ਦੇ ਕੁੱਲ 2,113 ਮਾਮਲਿਆਂ ਦੀ ਪੁਸ਼ਟੀ ਹੋਈ ਹੈ।
ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਕੇਸ ਐਸ.ਐਸ.ਨਗਰ ਵਿੱਚ ਦਰਜ ਕੀਤੇ ਗਏ ਹਨ, ਜਿੱਥੇ 400 ਤੋਂ ਵੱਧ ਕੇਸਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਤੋਂ ਇਲਾਵਾ ਰੂਪਨਗਰ ਵਿੱਚ 390, ਫਤਿਹਗੜ੍ਹ ਸਾਹਿਬ ਵਿੱਚ 206, ਫ਼ਿਰੋਜ਼ਪੁਰ ਵਿੱਚ 150 ਅਤੇ ਐਸਬੀਐਸ ਨਗਰ ਵਿੱਚ 153 ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ’ਤੇ ਕਾਬੂ ਪਾਉਣ ਲਈ ਹਸਪਤਾਲਾਂ ਵਿੱਚ ਵਿਸ਼ੇਸ਼ ਡੇਂਗੂ ਵਾਰਡ ਬਣਾਏ ਗਏ ਹਨ। ਸਿਹਤ ਮੰਤਰੀ ਅਨੁਸਾਰ ਡੇਂਗੂ ਲਈ ਸਮਰਪਿਤ ਸੂਬੇ ਵਿੱਚ 1,274 ਬੈੱਡ ਤਿਆਰ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਟੈਸਟ ਵੀ ਮੁਫ਼ਤ ਕੀਤਾ ਜਾ ਰਿਹਾ ਹੈ। ਇਸਦੇ ਲਈ 42 ਸੈਂਟੀਨੇਲ ਸਰਵੀਲੈਂਸ ਹਸਪਤਾਲ ਸਥਾਪਿਤ ਕੀਤੇ ਗਏ ਹਨ।
ਡੇਂਗੂ ਦੀ ਬੀਮਾਰੀ ਮੱਛਰਾਂ ਤੋਂ ਫੈਲਦੀ ਹੈ ਅਤੇ ਇਹ ਗੰਦੇ ਪਾਣੀ ਵਿੱਚ ਪਲਦੇ ਹਨ। ਅਜਿਹੀ ਸਥਿਤੀ ਵਿੱਚ ਸਿਹਤ ਮੰਤਰੀ ਨੇ ਸੂਬੇ ਦੇ ਅਧਿਕਾਰੀਆਂ ਨੂੰ ਸ਼ਹਿਰਾਂ ਅਤੇ ਕਸਬਿਆਂ ਵਿੱਚ ਫੋਗਿੰਗ ਯਕੀਨੀ ਬਣਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਚਾਰ ਜ਼ਿਲ੍ਹਿਆਂ ਵਿੱਚ ਹੀ ਸਥਿਤੀ ਬਦਤਰ ਹੋਈ ਹੈ, ਬਾਕੀ ਥਾਵਾਂ ’ਤੇ ਠੀਕ ਹੈ। ਜਦਕਿ ਚਿਕਨਗੁਨੀਆ ਅਤੇ ਮਲੇਰੀਆ ਦੇ ਮਾਮਲੇ ਘੱਟ ਸਾਹਮਣੇ ਆ ਰਹੇ ਹਨ ਪਰ ਸੂਬਾ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਲੋਕਾਂ ਨੂੰ ਪਾਣੀ ਸਟੋਰ ਨਾ ਕਰਨ, ਸਫਾਈ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: