ਭਾਰਤੀ ਮੌਸਮ ਵਿਭਾਗ (IMD) ਨੇ ਤਿੰਨ ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਰਾਜਸਥਾਨ ਰਾਜਾਂ ਵਿੱਚ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਦੌਰਾਨ ਦੇਸ਼ ਵਿੱਚ ਸੀਤ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ, ਪਰ ਮੈਦਾਨੀ ਇਲਾਕਿਆਂ ਵਿੱਚ ਖਾਸ ਕਰਕੇ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੇ ਆਸਾਰ ਹਨ।
ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 3 ਦਿਨਾਂ ਦੌਰਾਨ ਰਾਤ ਤੇ ਸਵੇਰ ਦੇ ਘੰਟਿਆਂ ਦੌਰਾਨ ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ 26 ਤੋਂ 28 ਦਸੰਬਰ ਦੌਰਾਨ ਪੱਛਮੀ ਹਿਮਾਲੀਆ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 26 ਤੋਂ 28 ਦਸੰਬਰ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ ਵਿੱਚ ਮੀਂਹ ਪੈ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਉੱਤਰ ਪ੍ਰਦੇਸ਼ ਵਿੱਚ ਸੋਮਵਾਰ ਤੋਂ ਬੁੱਧਵਾਰ ਤੱਕ ਕਾਫ਼ੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 28 ਅਤੇ 29 ਦਸੰਬਰ ਨੂੰ ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਬਿਹਾਰ, ਝਾਰਖੰਡ, ਉੜੀਸਾ ਅਤੇ ਪੱਛਮੀ ਬੰਗਾਲ ਵਿੱਚ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
28 ਤੇ 29 ਦਸੰਬਰ ਨੂੰ ਪੂਰਬੀ ਮੱਧ ਪ੍ਰਦੇਸ਼, ਵਿਦਰਭ ਅਤੇ ਛੱਤੀਸਗੜ੍ਹ ਵਿੱਚ 28 ਨੂੰ ਪੱਛਮੀ ਮੱਧ ਪ੍ਰਦੇਸ਼ ਅਤੇ ਮਰਾਠਾਵਾੜਾ ਵਿੱਚ ਅਤੇ 29 ਦਸੰਬਰ ਨੂੰ ਬਿਹਾਰ ਅਤੇ ਝਾਰਖੰਡ ਵਿੱਚ ਗਰਜ, ਬਿਜਲੀ ਅਤੇ ਗੜੇਮਾਰੀ ਦੀ ਸੰਭਾਵਨਾ ਹੈ।