ਪੰਜਾਬ ਦੇ ਡਿਪਟੀ ਸੀ. ਐੱਮ. ਓਮ ਪ੍ਰਕਾਸ਼ ਸੋਨੀ ਅੱਜ ਸੁਲਤਾਨਪੁਰ ਲੋਧੀ ਵਿਖੇ 800 ਲੀਟਰ ਪ੍ਰਤੀ ਮਿੰਟ ਦੀ ਸਮਰੱਥਾ ਵਾਲੇ ਆਕਸੀਜਨ ਪਲਾਂਟ ਦਾ ਉਦਘਾਟਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕ੍ਰੋਨ ਬਾਰੇ ਚਰਚਾ ਕੀਤੀ ਤੇ ਕਿਹਾ ਕਿ ਇਸ ਤੋਂ ਘਬਰਾਉਣ ਦੀ ਲੋੜ ਨਹੀਂ ਪਰ ਅਹਿਤਿਆਤ ਜ਼ਰੂਰੀ ਹੈ ਤਾਂ ਜੋ ਇਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਂਝ ਪੰਜਾਬ ਸਰਕਾਰ ਵੱਲੋਂ ਕੋਵਿਡ ਦੀ ਤੀਜੀ ਲਹਿਰ ਨਾਲ ਮੁਕਾਬਲੇ ਦੀ ਪੂਰੀ ਤਿਆਰੀ ਕਰ ਲਈ ਗਈ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਮੈਡੀਕਲ ਕਾਲਜਾਂ ਤੇ ਸਾਰੇ ਸਿਵਲ ਹਸਪਤਾਲਾਂ ਅੰਦਰ ਆਕਸੀਜਨ ਪਲਾਂਟ ਸਥਾਪਿਤ ਕਰਨ ਨਾਲ ਮੈਡੀਕਲ ਆਕਸੀਜਨ ਦੇ ਉਤਪਾਦਨ ਦੀ ਸਮਰੱਥਾ 609 ਮੀਟਰਕ ਟਨ ਹੋ ਗਈ ਹੈ, ਜੋ ਕਿ ਕੋਵਿਡ ਦੀ ਦੂਜੀ ਲਹਿਰ ਦੀ ਪੀਕ ਵੇਲੇ 300 ਮੀਟਰਕ ਟਨ ਦੀ ਲੋੜ ਤੋਂ ਦੁੱਗਣੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੀ ਪਹਿਲੀ ਲਹਿਰ ਵੇਲੇ ਸੂਬੇ ਅੰਦਰ ਆਕਸੀਜਨ ਉਤਪਾਦਨ ਦੀ ਸਮਰੱਥਾ ਕੇਵਲ 30 ਮੀਟਰਕ ਟਨ ਸੀ , ਜਿਸ ਕਰਕੇ ਪਹਿਲੀ ਤੇ ਦੂਜੀ ਲਹਿਰ ਵੇਲੇ ਆਕਸੀਜਨ ਲਈ ਪੰਜਾਬ ਪੂਰੀ ਤਰ੍ਹਾਂ ਕੇਂਦਰ ਸਰਕਾਰ ’ਤੇ ਨਿਰਭਰ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੁਣ ਤੱਕ ਓਮੀਕ੍ਰੋਨ ਦੇ 30 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਸ ਕਾਰਨ ਹਵਾਈ ਅੱਡਿਆਂ ‘ਤੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਡਿਪਟੀ ਸੀ. ਐੱਮ. ਸੋਨੀ ਨੇ ਸੁਲਤਾਨਪੁਰ ਲੋਧੀ ਵਿਖੇ ਸਿਵਲ ਹਸਪਤਾਲ ਦੀ ਸਮਰੱਥਾ ਵਿਚ 30 ਬੈਡਾਂ ਦਾ ਵਾਧਾ ਕਰਨ ਦਾ ਵੀ ਐਲਾਨ ਕੀਤਾ ਜਿਸ ਨਾਲ ਇਸਦੀ ਕੁੱਲ ਸਮਰੱਥਾ 80 ਬੈਡ ਹੋ ਗਈ ਹੈ। ਇਸ ਮੌਕੇ ਆਈ.ਜੀ. ਜਲੰਧਰ ਰੇਂਜ ਜੀ.ਐਸ. ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇਜਵੰਤ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਰਾਜੂ ਧੀਰ, ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਨੇ ਵੀ ਸ਼ਮੂਲੀਅਤ ਕੀਤੀ।