PM ਮੋਦੀ ਵੱਲੋਂ ਪਿਛਲੇ ਲਗਭਗ 1 ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਨਾਲ ਘਿਰੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਲਿਆ ਗਿਆ ਹੈ ਤੇ ਇਨ੍ਹਾਂ ਨੂੰ ਰੱਦ ਕਰਨ ਦੀ ਕਾਰਵਾਈ 29 ਨਵੰਬਰ ਨੂੰ ਸੰਸਦ ਸੈਸ਼ਨ ਵਿਚ ਸ਼ੁਰੂ ਕਰ ਦਿੱਤੀ ਜਾਵੇਗੀ। ਪੰਜਾਬ ਦੇ ਡਿਪਟੀ ਸੀ. ਐੱਮ.ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਪੀ. ਐੱਮ. ਮੋਦੀ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਇਹ ਜਿੱਤ ਸਾਡੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਹੈ। ਮੈਂ ਆਪਣੇ ਸ਼ਹੀਦ ਕਿਸਾਨਾਂ ਨੂੰ ਵੀ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ ਜਿਨ੍ਹਾਂ ਦੀ ਬਦੌਲਤ ਅੱਜ ਪੰਜਾਬ ਨੂੰ ਜਿੱਤ ਹਾਸਲ ਹੋਈ ਹੈ। ਪਿਛਲੇ ਲਗਭਗ 11 ਮਹੀਨਿਆਂ ਤੋਂ ਸਰਹੱਦਾਂ ‘ਤੇ ਬੈਠ ਕੇ ਕਿਸਾਨ ਸੰਘਰਸ਼ ਕਰ ਰਹੇ ਹਨ। ਕੇਂਦਰ ਵੱਲੋਂ ਵਾਰ-ਵਾਰ ਕਾਨੂੰਨਾਂ ਦੇ ਫਾਇਦੇ ਦੱਸੇ ਜਾ ਰਹੇ ਸਨ ਪਰ ਫਿਰ ਵੀ ਕਿਸਾਨ ਆਪਣੀ ਮੰਗ ‘ਤੇ ਕਾਇਮ ਰਹੇ ਅਤੇ ਮੋਦੀ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਪਿਆ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਪਿਆ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ‘ਦੇਰ ਆਏ ਦਰੁਸਤ ਆਏ’। ਇਸ ਮੌਕੇ ਉਨ੍ਹਾਂ ਮੋਦੀ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਕਿਸਾਨੀ ਅੰਦੋਲਨ ਵਿਚ ਸ਼ਹੀਦ ਹੋਏ 700 ਦੇ ਕਰੀਬ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।