ਚੰਡੀਗੜ੍ਹ: ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀਐਸਸੀਏਡੀਬੀ ਸੀਐਚਡੀ) ਦੇ ਸਰਕੂਲਰ ਦਾ ਇੱਕ ਸੰਗ੍ਰਹਿ ਜਾਰੀ ਕੀਤਾ। ਮਾਰਕਫੈੱਡ ਹੈੱਡਕੁਆਰਟਰ ਵਿਖੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਸਰਕੂਲਰ ਦਾ ਇਹ ਸੰਗ੍ਰਹਿ ਆਉਣ ਵਾਲੇ ਸਮੇਂ ਵਿੱਚ ਬੈਂਕ ਕਰਮਚਾਰੀਆਂ ਲਈ ਇੱਕ ਰੈਡੀ ਰੇਕਨਰ ਵਜੋਂ ਕੰਮ ਕਰੇਗਾ।
ਇਹ ਰੋਜ਼ਾਨਾ ਦੇ ਕੰਮ ਲਈ ਲਾਭਦਾਇਕ ਹੈ, ਜਿਸ ਨਾਲ ਸਮੇਂ ਦੀ ਬਚਤ ਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਕਿਸਾਨਾਂ ਲਈ ਕਰਜ਼ਾ ਵੰਡਣ ਅਤੇ ਫੈਸਲੇ ਲੈਣ ਵਿੱਚ ਤੇਜ਼ੀ ਆਵੇਗੀ। ਉਪ ਮੁੱਖ ਮੰਤਰੀ ਨੇ ਬੈਂਕ ਦੇ ਕਰਮਚਾਰੀ ਸਿਖਲਾਈ ਕੇਂਦਰ, ਸੈਕਟਰ-17, ਚੰਡੀਗੜ੍ਹ ਵਿਖੇ ਅਤਿ-ਆਧੁਨਿਕ ਕੰਪਿਊਟਰ ਲੈਬ ਦਾ ਉਦਘਾਟਨ ਵੀ ਕੀਤਾ।
ਇਹ ਸਿਖਲਾਈ ਕੇਂਦਰ ਨਾਬਾਰਡ ਦਾ ਮਾਨਤਾ ਪ੍ਰਾਪਤ ਕੇਂਦਰ ਹੈ ਅਤੇ ਸੂਬੇ ਦੇ ਲਗਭਗ 850 ਕਰਮਚਾਰੀਆਂ ਦੀਆਂ ਸਿਖਲਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਪੀਐਸਸੀਏਡੀਬੀ ਦੇ ਐਮਡੀ ਸ੍ਰੀ ਰਾਜੀਵ ਕੁਮਾਰ ਗੁਪਤਾ ਨੇ ਉਪ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕੰਪੈਂਡੀਅਮ ਅਤੇ ਲੈਬ ਦੀਆਂ ਵਿਸ਼ੇਸ਼ਤਾਵਾਂ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ ਪੀਏਡੀਬੀ ਦੀਆਂ ਸੂਬੇ ਭਰ ਵਿੱਚ 89 ਸ਼ਾਖਾਵਾਂ ਹਨ।
ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ‘ਤੇ ਫਾਇਰਿੰਗ, ਗੱਡੀ ਵੀ ਭੰਨੀ ਗਈ
ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ, ਪੀਏਡੀਬੀ ਦੇ ਡੀਜੀਐਮ ਜਗਦੀਪ ਘਈ ਅਤੇ ਜੀਐਮ ਰਾਜਵਿੰਦਰ ਕੌਰ ਰੰਧਾਵਾ ਹਾਜ਼ਰ ਸਨ।