ਦੀਵਾਲੀ ਦਾ ਤਿਓਹਾਰ 24 ਅਕਤੂਬਰ ਨੂੰ ਭਾਰਤ ਵਿਚ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪਟਾਕਿਆਂ ਨਾਲ ਮਨੁੱਖੀ ਸਿਹਤ ਤੇ ਵਾਤਾਵਰਣ ਉਪਰ ਪੈਂਦੇ ਮਾੜੇ ਪ੍ਰਭਾਵਾਂ ਨੂੰ ਮੁੱਖ ਰਖਦੇ ਹੋਏ ਮਾਣਯੋਗ ਸੁਪਰੀਮ ਕੋਰਟ/ਹਾਈਕੋਰਟ ਤੇ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਪਟਾਕਿਆਂ ਦੀ ਵਿਕਰੀ ਤੇ ਵਰਤੋਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਨ੍ਹਾਂ ਦੀ ਪਾਲਣਾ ਵਿਚ ਪੰਜਾਬ ਸਰਕਾਰ ਵੱਲੋਂ ਇਸ ਬਾਬਤ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਵੱਖ-ਵੱਖ ਉੱਚ ਅਦਾਲਤਾਂ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਦੀਵਾਲੀ ਦੀ ਸ਼ਾਮ 8.00 ਵਜੇ ਤੋਂ ਰਾਤ 10.00 ਵਜੇ ਤੱਕ (ਦੋ ਘੰਟੇ) ਸਾਂਝੇ ਤੌਰ ‘ਤੇ ਪਟਾਕੇ ਚਲਾਉਣ ਲਈ ਹੇਠ ਅਨੁਸਾਰ ਜਨਤਕ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ।
ਜਨਤਕ ਅਪੀਲ ਰਾਹੀਂ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਹਰ ਆਮ ਤੇ ਖਾਸ ਨੂੰ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ ਕਿ ਮਾਣਯੋਗ ਉੱਚ ਅਦਾਲਤ ਦੇ ਹੁਕਮਾਂ ਦੀ ਪਾਲਣਾ ਵਿਚ ਅਤੇ ਮਨੁੱਖੀ ਸਿਹਤ ਤੇ ਵਾਤਾਵਰਣ ਉਪਰ ਪਟਾਕਿਆਂ ਦੇ ਮਾੜੇ ਅਸਰ ਨੂੰ ਘੱਟ ਕਰਨ ਲਈ ਉਪਰੋਕਤ ਅਨੁਸਾਰ ਨਿਰਧਾਰਤ ਸਥਾਨਾਂ ਉਪਰ ਹੀ ਭਾਈਚਾਰਕ/ਸਾਂਝੇ ਤੌਰ ‘ਤੇ ਦੀਵਾਲੀ ਦੀ ਸ਼ਾਮ ਮਿਤੀ 24.10.2022 ਨੂੰ ਸ਼ਾਮ 8.00 ਤੋਂ ਰਾਤ 1.00 ਵਜੇ ਤੱਕ ਪਟਾਕੇ ਚਲਾਏ ਜਾਣ।
ਵੀਡੀਓ ਲਈ ਕਲਿੱਕ ਕਰੋ -: