ਜਲੰਧਰ ਵਿੱਚ ਕਾਂਗਰਸ ਪਾਰਟੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਤੋਂ ਨਾਰਾਜ਼ ਹਨ। ਪਾਰਟੀ ਤੋਂ ਉਨ੍ਹਾਂ ਦੇ ਅਸਤੀਫੇ ਦਾ ਕਾਰਨ ਵੀ ਇਹੀ ਹੈ। ਉਨ੍ਹਾਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਭੇਜ ਦਿੱਤਾ ਹੈ।
ਆਪਣੇ ਅਸਤੀਫੇ ਵਿੱਚ ਬੰਟੀ ਨੇ ਕਿਹਾ ਕਿ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੇ ਪਾਰਟੀ ਨੂੰ ਕਮਜ਼ੋਰ ਕੀਤਾ ਹੈ, ਜਿਨ੍ਹਾਂ ਨੇ ਪਾਰਟੀ ਦੇ ਵਰਕਰਾਂ ਨਾਲ ਕੋਈ ਵੀ ਤਾਲਮੇਲ ਨਹੀਂ ਰਖਿਆ, ਜਿਸ ਕਰਕੇ ਜਨਤਾ ਤੇ ਵਰਕਰ ਉਸ ਤੋਂ ਨਾਰਾਜ਼ ਰਹੇ। ਉਨ੍ਹਾਂ ਕਿਹਾ ਕਿ ਉਹ ਇਮਾਨਦਾਰ ਨੇਤਾਵਾਂ ‘ਤੇ ਉਂਗਲੀ ਚੁੱਕ ਰਹੇ ਹਨ। ਮੇਰੇ ਸਣੇ ਸੈਂਕੜੇ ਵਰਕਰ ਉਸ ਤੋਂ ਨਿਰਾਸ਼ ਹਨ। ਪਾਰਟੀ ਦੇ ਵਰਕਰਾਂ ਤੇ ਨੇਤਾ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਕੋਰੋਨਾ ਨੂੰ ਲੈ ਕੇ ਲਾਪਰਵਾਹੀ, 2.30 ਲੱਖ ਲੋਕਾਂ ਨੇ ਨਹੀਂ ਲਵਾਇਆ ਦੂਜਾ ਟੀਕਾ, ਰੋਜ਼ਾਨਾ ਵਧ ਰਹੇ ਕੇਸ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੌਂਪ ਦਿੱਤਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਅਜੇ ਤੱਕ ਬੰਟੀ ਦਾ ਅਸਤੀਫਾ ਪਾਰਟੀ ਨੇ ਸਵੀਕਾਰ ਨਹੀਂ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: