ਕੋਰੋਨਾ ਮਹਾਮਾਰੀ ਕਾਰਨ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੇ ਮੱਦੇਨਜ਼ਰ ਡੇਰਾ ਰਾਧਾ ਸੁਆਮੀ ਬਿਆਸ ਦੇ ਸਤਿਸੰਗ ਪ੍ਰੋਗਰਾਮ ਡੇਰਾ ਬਿਆਸ ਵੱਲੋਂ ਇੱਕ ਵਾਰ ਫਿਰ ਰੱਦ ਕਰ ਦਿੱਤੇ ਗਏ ਹਨ।
ਜਾਣਕਾਰੀ ਅਨੁਸਾਰ ਡੇਰਾ ਬਿਆਸ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਇਸ ਵੇਲੇ ਡੇਰਾ ਰਾਧਾ ਸਵਾਮੀ ਬਿਆਸ ਵਿੱਚ 30 ਨਵੰਬਰ 2021 ਤੱਕ ਹੋਣ ਵਾਲੇ ਸਾਰੇ ਸਤਿਸੰਗ ਪ੍ਰੋਗਰਾਮ ਰੱਦ ਕੀਤੇ ਜਾਣਗੇ ਅਤੇ ਇਸ ਸਮੇਂ ਦੌਰਾਨ ਕਿਸੇ ਵੀ ਸ਼ਰਧਾਲੂ ਨੂੰ ਇੱਥੇ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਹੋਸਟਲ, ਹੋਟਲ, ਸ਼ੈੱਡ ਉਪਲਬਧ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:
ਆਹ ਏ ਉਹ ਸਿੰਗਰ ਜਿਹਦੇ ਰੌਲੇ ਹਾਈਕੋਰਟ ਤੱਕ ਨੇ ਤੇ ਫੁਕਰਿਆਂ ਤੋਂ ਮੰਗਵਾਉਂਦਾ ਫਿਰਦੈ ਮਾਫੀਆਂ.!
ਤੁਹਾਨੂੰ ਦੱਸ ਦੇਈਏ ਕਿ ਡੇਰਾ ਬਿਆਸ ਦੇ ਸਤਿਸੰਗ ਪ੍ਰੋਗਰਾਮ ਰੱਦ ਕੀਤੇ ਗਏ ਹਨ ਪਰ ਇਸ ਤੋਂ ਇਲਾਵਾ ਡੇਰਾ ਰਾਧਾ ਸਵਾਮੀ ਬਿਆਸ ਦੇ ਸਾਰੇ ਸੈਂਟਰਾਂ ਵਿੱਚ ਹਫਤਾਵਾਰੀ ਸਤਿਸੰਗ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਨੇ ਵੇਅਰ ਹਾਊਸ ਦਾ ਇੰਸਪੈਕਟਰ 30,000 ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ