ਪੂਰੇ ਦੇਸ਼ ਦੇ ਨਾਲ ਪੰਜਾਬ ਵਿੱਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸ ਦੇ ਚੱਲਦਿਆਂ ਰਾਧਾ ਸਵਾਮੀ ਸਤਿਸੰਗ ਘਰ ਡੇਰਾ ਬਿਆਸ ਨੇ ਸ਼ਰਧਾਲੂਆਂ ਦੀਆਂ ਸੁਰੱਖਿਆ ਨੂੰ ਧਿਆਨ ਵਿੱਚ ਰਖਦੇ ਹੋਏ ਆਪਣੇ ਹਫਤਾਵਾਰੀ ਸਤਿਸੰਗ ਪ੍ਰੋਗਰਾਮ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤੇ ਹਨ।
ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਹੀ ਕੋਰੋਨਾ ਗਾਈਡਲਾਈਨਸ ਦੀ ਪਾਲਣਾ ਕਰਦੇ ਹੋਏ ਸਤਸਿੰਗ ਸ਼ੁਰੂ ਕੀਤੇ ਗਏ ਸਨ। ਪਰ ਇੱਕ ਵਾਰ ਫਿਰ ਕੋਰੋਨਾ ਦੇ ਮਾਮਲਿਆਂ ਵਿੱਚ ਉਛਾਲ ਆਉਣ ਕਰਕੇ ਇਹ ਫੈਸਲਾ ਲੈਣਾ ਪਿਆ।
ਦੱਸ ਦੇਈਏ ਕਿ ਪੰਜਾਬ ਵਿੱਚ ਕੋਰੋਨਾ ਦੇ ਬੀਤੇ 24 ਘੰਟਿਆਂ ਦੌਰਾਨ 6500 ਨਵੇਂ ਮਾਮਲੇ ਸਾਹਮਣੇ ਆਏ, ਉਥੇ ਹੀ 10 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ। ਉਥੇ ਹੀ ਪੂਰੇ ਦੇਸ਼ ਭਰ ਵਿੱਚ ਕੋਵਿਡ-19 ਦੇ 2,47,417 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਜਦਕਿ ਪਿਛਲੇ 24 ਘੰਟਿਆਂ ਦੌਰਾਨ 380 ਮਰੀਜ਼ਾਂ ਦੀ ਮੌਤ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਮੌਤ ਦੇ ਨਵੇਂ ਅੰਕੜੇ ਸਾਹਮਣੇ ਆਉਣ ਤੋਂ ਬਾਅਦ, ਦੇਸ਼ ਵਿੱਚ ਸੰਕਰਮਣ ਨਾਲ ਮਰਨ ਵਾਲਿਆਂ ਦੀ ਗਿਣਤੀ 4,85,035 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਹੁਣ ਵੱਧ ਕੇ 11.17 ਲੱਖ ਹੋ ਗਈ ਹੈ।